08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਏ ਪੇਪਰ ਲੀਕ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 29-07-2026

ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਪੰਜਾਬ ਵਿਚ ਵੀ ਹੋਏ ਪੇਪਰ ਲੀਕ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਲੁਧਿਆਣਾ ਵਿਖੇ ਸੀਨੀਅਰ ਪਾਰਟੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਪੇਪਰ ਲੀਕ ਦੇ ਮਾਮਲੇ ਲਈ ਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਅਤੇ ਉਸਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੇਪਰ ਇਕ ਨੂੰ ਲੈ ਕੇ ਕੱਲ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।

ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਬੀਰ ਸਿੰਘ ਨਿਜਰ ਵਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ਵਿਚ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਰਿਪੋਰਟ ਬਾਰੇ ਉਨ੍ਹਾਂ ਨੇ ਜਿਆਦਾ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੁਖਬੀਰ ਨੇ ਕਿਹਾ ਕਿ ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਦਾ ਮਾਮਲਾ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਦੀ ਰਜਾਮੰਦੀ ਤੋਂ ਬਗੈਰ ਨਹੀਂ ਲਿਆ ਜਾਣਾ ਚਾਹੀਦਾ।

ਪਿਛਲੀ ਖ਼ਬਰ ਛੱਤਬੀੜ ਚਿੜੀਆ ਘਰ 'ਚ ਵਿਸ਼ਵ ਟਾਈਗਰ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ...