08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਦਸੂਹਾ 30 ਜੁਲਾਈ ਨੂੰ ਰਹੇਗਾ ਬੰਦ, ਸਫਾਈ ਸੇਵਕ ਯੂਨੀਅਨ ਵਲੋਂ ਦਿੱਤੀ ਗਈ ਕਾਲ

ਦਸੂਹਾ, 29 ਜੁਲਾਈ (ਕੌਸ਼ਲ)- ਸਫਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ...

ਅਜੀਤ ਡੈਸਕ 29-07-2026

ਦਸੂਹਾ, 29 ਜੁਲਾਈ (ਕੌਸ਼ਲ)- ਸਫਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 30 ਜੁਲਾਈ ਨੂੰ ਦਸੂਹਾ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਸਿਕੰਦਰ ਮਲਿਕ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਯੂਨੀਅਨ ਨੂੰ ਇਹ ਫੈਸਲਾ ਲੈਣਾ ਪਿਆ ਹੈ।

ਉਨ੍ਹਾਂ ਦੱਸਿਆ ਕਿ ਬੰਦ ਦੌਰਾਨ ਸਿਹਤ ਸੇਵਾਵਾਂ ਨਾਲ ਸਬੰਧਤ ਸਾਰੇ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਧਾਨ ਸਿਕੰਦਰ ਮਲਿਕ ਨੇ ਸ਼ਹਿਰ ਦੇ ਵਪਾਰੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਤੋਂ ਇਲਾਵਾ ਬਾਕੀ ਸਾਰੇ ਅਦਾਰੇ ਮੁਕੰਮਲ ਤੌਰ 'ਤੇ ਬੰਦ ਰਹਿਣਗੇ।

ਯੂਨੀਅਨ ਨੇ ਆਸ ਜਤਾਈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਮਨਜ਼ੂਰ ਕਰੇਗੀ ਤਾਂ ਜੋ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਨਾ ਅਪਣਾਉਣਾ ਪਵੇ।

ਪਿਛਲੀ ਖ਼ਬਰ ਫ਼ਾਜ਼ਿਲਕਾ- ਕਿਸਾਨ ਆਗੂਆਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਘੇਰਿਆ ਡੀ.ਸੀ. ਦਫ਼ਤਰ ਅਗਲੀ ਖ਼ਬਰ ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ