ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਅਤੇ ਕੁਝ-ਕੁਝ ਇਲਾਕਿਆਂ 'ਚ ਹਲਵਾਈਆਂ ਦੀਆਂ ਵੀ ਦੁਕਾਨਾਂ ਖੁੱਲ੍ਹੀਆਂ ਰਹੀਆਂ। ਦੱਸਣਯੋਗ ਹੈ ਕਿ ਡਾ. ਬੀ. ਆਰ. ਅੰਬੇਡਕਰ ਭਲਾਈ ਮੰਚ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੀ ਅਗਵਾਈ 'ਚ ਵਾਲਮੀਕਿ ਭਾਈਚਾਰੇ ਨੇ ਨਿਵਾਸੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ। ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਘਟਨਾ ਤੋਂ ਪੂਰਾ ਭਾਈਚਾਰਾ ਗੁੱਸੇ ਵਿੱਚ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਔਰਤਾਂ 'ਤੇ ਵੀ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ
ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਦਵਾਈਆਂ...
ਅਜੀਤ ਡੈਸਕ
30-07-2026