03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕਾਂ ਦੇ ਪੰਜਾਬ ਬੰਦ ਦਾ ਪੱਟੀ ਵਿਚ ਭਰਵਾਂ ਅਸਰ, ਸ਼ਹਿਰ ਮੁਕੰਮਲ ਰਿਹਾ ਬੰਦ

ਪੱਟੀ, 30 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਦਿੱਤੇ ਗਏ ਪੰਜਾ....

ਅਜੀਤ ਡੈਸਕ 30-07-2026

ਪੱਟੀ, 30 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-  ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਦਿੱਤੇ ਗਏ ਪੰਜਾਬ ਬੰਦ ਦਾ ਪੱਟੀ ਸ਼ਹਿਰ ਵਿਚ ਭਰਵਾਂ ਅਸਰ ਵੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਮਿਲੇ ਵਿਆਪਕ ਸਮਰਥਨ ਕਾਰਨ ਪੱਟੀ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਸ਼ਹਿਰ ਦੇ ਬਾਜ਼ਾਰਾਂ ਵਿਚ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਸਵੈਇੱਛਾ ਨਾਲ ਬੰਦ ਰੱਖ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।

ਬੰਦ ਕਾਰਨ ਮੁੱਖ ਬਾਜ਼ਾਰਾਂ ਵਿਚ ਆਵਾਜਾਈ ਵੀ ਘੱਟ ਰਹੀ ਅਤੇ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਨਜ਼ਰ ਨਹੀਂ ਆਈ। ਵੱਖ-ਵੱਖ ਵਪਾਰਕ ਅਦਾਰਿਆਂ ਦੇ ਬੰਦ ਰਹਿਣ ਕਾਰਨ ਕਾਰੋਬਾਰੀ ਗਤੀਵਿਧੀਆਂ ਵੀ ਪ੍ਰਭਾਵਿਤ ਹੋਈਆਂ। ਇਸ ਮੌਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਸੰਘਰਸ਼ ਖਤਮ ਹੋ ਸਕੇ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਫਿਰੋਜ਼ਪੁਰ ਪੂਰਨ ਤੌਰ ਬੰਦ ਅਗਲੀ ਖ਼ਬਰ ਸਫਾਈ ਮੁਲਾਜ਼ਮਾ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਸ਼ਹਿਰ ਅੰਦਰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ