02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਮਾਮਲੇ ਵਿਚ ਵਿਧਾਇਕ ਇਆਲੀ ਸਮੇਤ 15 ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 30 ਜੁਲਾਈ (ਕਪਿਲ ਵਧਵਾ)- ਬੀਤੇ ਦਿਨੀਂ ਚੰਡੀਗੜ੍ਹ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼....

ਅਜੀਤ ਡੈਸਕ 30-07-2026

ਚੰਡੀਗੜ੍ਹ, 30 ਜੁਲਾਈ (ਕਪਿਲ ਵਧਵਾ)- ਬੀਤੇ ਦਿਨੀਂ ਚੰਡੀਗੜ੍ਹ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਅਤੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜਨ ਦੇ ਦੋਸ਼ਾਂ ਹੇਠ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਕੌਮੀ ਇਨਸਾਫ ਮੋਰਚੇ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਵਲੋਂ ਥਾਣਾ ਸੈਕਟਰ-49 ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 121(1), 132 ਅਤੇ 223 ਤਹਿਤ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਕੁੱਲ 15 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦਕਿ ਬਾਕੀ 14 ਵਿਅਕਤੀ ਅਜੇ ਅਣ-ਪਛਾਤੇ ਹੀ ਹਨ।

ਪੁਲਿਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਸੁਰੱਖਿਆ ਲਈ ਲਗਾਏ ਗਏ ਬੈਰੀਕੇਡ ਤੋੜੇ, ਜਿਸ ਕਾਰਨ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਪੈਦਾ ਹੋਇਆ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਨਾਲ ਸੰਬੰਧਿਤ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਸੀ। ਹੁਣ ਇਸ ਸੰਬੰਧੀ ਦਰਜ ਮਾਮਲੇ ਤੋਂ ਬਾਅਦ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਨੇ ਕੀਤੀ ਰੋਸ ਰੈਲੀ ਕੱਢੀ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਪੈਲੇਟ ਗਨ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ