02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਸੱਦੇ ’ਤੇ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਨੇ ਕੀਤੀ ਰੋਸ ਰੈਲੀ ਕੱਢੀ

ਹੰਡਿਆਇਆ, 30 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਨਿਗਮ ਬਰਨਾਲਾ ਦੇ ਸਫ਼ਾਈ ਸੇਵਕਾਂ ਉਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਸੇਵਕ ਕਰਮਚਾਰੀ...

ਅਜੀਤ ਡੈਸਕ 30-07-2026

ਹੰਡਿਆਇਆ, 30 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਨਿਗਮ ਬਰਨਾਲਾ ਦੇ ਸਫ਼ਾਈ ਸੇਵਕਾਂ ਉਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ (ਪੰਜਾਬ) ਦੇ ਸੱਦੇ ’ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਹੰਡਿਆਇਆ ਵਿਖੇ ਬਾਜਾਰ ਬੰਦ ਰਿਹਾ। ਨਗਰ ਪੰਚਾਇਤ ਦਫ਼ਤਰ ਹੰਡਿਆਇਆ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਖੁੱਡੀ, ਵਾਇਸ ਪ੍ਰਧਾਨ ਰਾਣੀ ਹੰਡਿਆਇਆ, ਸਕੱਤਰ ਪੰਕਜ ਕੁਮਾਰ, ਨਿਖਿਲ ਕੁਮਾਰ ਨੇ ਕਿਹਾ ਕਿ ਦਫ਼ਤਰ ਤੋਂ ਸ਼ੁਰੂ ਹੋ ਕੇ ਬਾਜ਼ਾਰ ਵਿਚ ਦੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰ ਕੇ ਨਾਅਰੇਬਾਜੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਰਕਾਰ ਦੀ ਸਹਿ ’ਤੇ ਸਾਡੇ ਮੁਲਾਜਮਾਂ ਦੀ ਕੁੱਟਮਾਰ ਕੀਤੀ ਹੈ। ਜਿਸ ਦੀ ਅਸੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਤੇ ਉਨ੍ਹਾਂ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ। ਇਸ ਮੌਕੇ ਸੇਖਰ ਕੁਮਾਰ, ਕੁਮਾਰ ਸਾਨੂੰ, ਮੁਕੇਸ਼ ਕੁਮਾਰ, ਰਵੀ ਕੁਮਾਰ ਖੁੱਡੀ, ਅਮਨ ਦੀਪ ਅਤੇ ਸਮੂਹ ਸਫ਼ਾਈ ਸੇਵਕ ਹਾਜ਼ਰ ਸਨ।

ਪਿਛਲੀ ਖ਼ਬਰ ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ਨੂੰ ਲੈ ਕੇ ਭਖੀ ਸਿਆਸਤ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਮਾਮਲੇ ਵਿਚ ਵਿਧਾਇਕ ਇਆਲੀ ਸਮੇਤ 15 ਖ਼ਿਲਾਫ਼ ਕੇਸ ਦਰਜ