02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਗਰ ਪੰਚਾਇਤ ਘੱਗਾ ਵਿਖੇ ਸਫਾਈ ਮੁਲਾਜ਼ਮਾਂ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਪਾਤੜਾਂ (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਪੰਜਾਬ ਬੰਦ ਦੇ...

ਅਜੀਤ ਡੈਸਕ 30-07-2026

ਪਾਤੜਾਂ (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੌਰਾਨ ਨਗਰ ਪੰਚਾਇਤ ਘੱਗਾ ਵਿਖੇ ਸਫਾਈ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਸੂਬਾ ਕੋਡੀਨੇਟਰ ਅਤੇ ਹਲਕਾ ਸ਼ੁਕਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਮਾਜਰਾ ਨੇ ਸ਼ਮੂਲੀਅਤ ਕਰਦਿਆਂ ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ ਉੱਤੇ ਕੀਤੀ ਗਈ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ।

ਇਸ ਮੌਕੇ ਜਿੱਥੇ ਸਫਾਈ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਉੱਥੇ ਹੀ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਸਫਾਈ ਸੇਵਕਾਂ ਨਾਲ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਿਸ ਨਾਲ ਸਫਾਈ ਸੇਵਕਾਂ ਨਾਲ ਵੱਡਾ ਧੋਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ਉੱਤੇ ਮੰਨੀਆਂ ਜਾਣਗਿਆਂ।

ਪਿਛਲੀ ਖ਼ਬਰ ਸ਼ਾਮ ਹੁੰਦਿਆਂ ਹੀ ਆਮ ਵਾਂਗ ਅੱਡਾ ਕੁਕੜਾਵਾਲਾ ਵਿਖੇ ਖੁੱਲੀਆਂ ਦੁਕਾਨਾਂ ਅਗਲੀ ਖ਼ਬਰ ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ