02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਰਨਾ ਨੇੜੇ ਟੈਂਕਰ ਵਰਕਸ਼ਾਪ 'ਚ ਭਿਆਨਕ ਧਮਾਕਾ, 20 ਸਾਲਾਂ ਤੋਂ ਸੇਵਾ ਨਿਭਾ ਰਹੇ ਫੋਰਮੈਨ ਦੀ ਮੌਤ

ਪਠਾਨਕੋਟ, 30 ਜੁਲਾਈ (ਸੰਧੂ )- ਪਠਾਨਕੋਟ ਦੇ ਸਰਨਾ ਸਥਿਤ ਛੋਟੀ ਨਹਿਰ ਨੇੜੇ ਇਕ ਟੈਂਕਰ ਵਰਕਸ਼ਾਪ ਵਿਚ...

ਅਜੀਤ ਡੈਸਕ 30-07-2026

ਪਠਾਨਕੋਟ, 30 ਜੁਲਾਈ (ਸੰਧੂ )- ਪਠਾਨਕੋਟ ਦੇ ਸਰਨਾ ਸਥਿਤ ਛੋਟੀ ਨਹਿਰ ਨੇੜੇ ਇਕ ਟੈਂਕਰ ਵਰਕਸ਼ਾਪ ਵਿਚ ਵੈਲਡਿੰਗ ਦੌਰਾਨ ਹੋਏ ਭਿਆਨਕ ਧਮਾਕੇ ਵਿਚ ਵਰਕਸ਼ਾਪ ਦੇ ਤਜ਼ਰਬੇਕਾਰ ਫੋਰਮੈਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਕਰਮਚਾਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਵਰਕਸ਼ਾਪ ਦੀ ਟੀਨ ਦੀ ਛੱਤ ਉੱਡ ਗਈ ਅਤੇ ਮੁਰੰਮਤ ਅਧੀਨ ਟੈਂਕਰ ਦੇ ਪਰਖੱਚੇ ਉੱਡ ਗਏ। ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮ੍ਰਿਤਕ ਦੀ ਪਛਾਣ ਪਿੰਡ ਬਲਸੂਆ ਦੇ 60 ਸਾਲਾਂ ਦੌਲਤ ਰਾਮ ਵਜੋਂ ਹੋਈ ਹੈ, ਜੋ ਪਿਛਲੇ ਕਰੀਬ 20 ਸਾਲਾਂ ਤੋਂ ਵਰਕਸ਼ਾਪ ਵਿਚ ਫੋਰਮੈਨ ਵਜੋਂ ਸੇਵਾ ਨਿਭਾ ਰਹੇ ਸਨ। ਹਾਦਸੇ ਵੇਲੇ ਉਨ੍ਹਾਂ ਦੇ ਨਾਲ ਕੰਮ ਕਰ ਰਿਹਾ ਦੂਜਾ ਕਰਮਚਾਰੀ ਵੀ ਧਮਾਕੇ ਦੀ ਲਪੇਟ ਵਿਚ ਆ ਗਿਆ, ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਇਸ ਵੇਲੇ ਸਥਿਰ ਦੱਸੀ ਜਾ ਰਹੀ ਹੈ।

ਪ੍ਰਤੱਖਦਰਸ਼ੀਆਂ ਅਤੇ ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਸੂਰਿਆ ਟੈਂਕਰ ਵਰਕਸ਼ਾਪ ਵਿਚ ਇਕ ਟੈਂਕਰ ਦੀ ਮੁਰੰਮਤ ਲਈ ਵੈਲਡਿੰਗ ਕੀਤੀ ਜਾ ਰਹੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਟੈਂਕਰ ਦੇ ਅੰਦਰ ਜਮ੍ਹਾਂ ਹੋਈ ਜਲਣਸ਼ੀਲ ਗੈਸ ਅਤੇ ਵੈਲਡਿੰਗ ਦੌਰਾਨ ਪੈਦਾ ਹੋਈ ਗਰਮੀ ਕਾਰਨ ਅਚਾਨਕ ਭਿਆਨਕ ਧਮਾਕਾ ਹੋ ਗਿਆ। ਧਮਾਕੇ ਦੀ ਤੀਬਰਤਾ ਕਾਰਨ ਵਰਕਸ਼ਾਪ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ। ਪੁਲਿਸ ਵਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਲਾਠੀਚਾਰਜ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜ਼ੀਰਕਪੁਰ 'ਚ ਲੱਗੇ ਕੂੜੇ ਦੇ ਢੇਰ