02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰਾਸ਼ਟਰਮੰਡਲ ਖੇਡਾਂ 'ਚ ਲਵਪ੍ਰੀਤ ਸਿੰਘ ਬੱਲ ਨੇ ਜਿੱਤਿਆ ਚਾਂਦੀ ਦਾ ਤਮਗਾ, ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਮਨਾਇਆ ਗਿਆ ਜਸ਼ਨ

ਅਜਨਾਲਾ/ਰਾਜਾਸਾਂਸੀ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਰਾਸ਼ਟਰਮੰਡਲ ਖੇਡਾਂ-2026 ਪੁਰਸ਼ਾਂ ਦੇ 110 ਕਿਲੋਗ੍ਰਾਮ ਭਾਰ ਚੁੱਕਣ...

ਅਜੀਤ ਡੈਸਕ 31-07-2026

ਅਜਨਾਲਾ/ਰਾਜਾਸਾਂਸੀ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਰਾਸ਼ਟਰਮੰਡਲ ਖੇਡਾਂ-2026 ਪੁਰਸ਼ਾਂ ਦੇ 110 ਕਿਲੋਗ੍ਰਾਮ ਭਾਰ ਚੁੱਕਣ (ਵੇਟਲਿਫਟਿੰਗ) ਮੁਕਾਬਲੇ ਵਿਚ ਕੁੱਲ 388 ਕਿਲੋਗ੍ਰਾਮ ਭਾਰ ਚੁੱਕਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਉਣ ਵਾਲੇ ਭਾਰਤੀ ਨੇਵੀ ਦੇ ਜਵਾਨ ਲਵਪ੍ਰੀਤ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਜੱਦੀ ਪਿੰਡ ਬੱਲ ਸਚੰਦਰ (ਨੇੜੇ ਰਾਜਾਸਾਂਸੀ ਹਵਾਈ ਅੱਡਾ) ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਤਗਮਾ ਜਿੱਤਣ ਦੀ ਖ਼ਬਰ ਮਿਲਦੇ ਹੀ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਢੋਲ ਦੀ ਤਾਲ 'ਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਅਤੇ ਇੱਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

ਲਵਪ੍ਰੀਤ ਸਿੰਘ ਦੇ ਪਿਤਾ ਕਿਰਪਾਲ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਚਪਨ ਤੋਂ ਹੀ ਵੇਟਲਿਫਟਿੰਗ ਦਾ ਸ਼ੌਕੀਨ ਸੀ ਅਤੇ ਉਸ ਨੇ ਸਖ਼ਤ ਮਿਹਨਤ ਦੇ ਬਲਬੂਤੇ ਇਹ ਮੁਕਾਮ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁਕਾਬਲੇ ਲਈ ਰਵਾਨਾ ਹੋਣ ਤੋਂ ਪਹਿਲਾਂ ਲਵਪ੍ਰੀਤ ਨੇ ਤਗਮਾ ਜਿੱਤ ਕੇ ਵਾਪਸ ਆਉਣ ਦਾ ਵਾਅਦਾ ਕੀਤਾ ਸੀ, ਜੋ ਉਸ ਨੇ ਪੂਰਾ ਕਰ ਵਿਖਾਇਆ। ਲਵਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਤੇ ਸਰਪੰਚ ਜੁਗਰਾਜ ਸਿੰਘ ਤੇ ਹੋਰਨਾਂ ਪਿੰਡ ਵਾਸੀਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਕਿਹਾ ਕਿ ਉਸ ਦਾ ਇੱਕ ਪਿੰਡ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫਾਈ ਕਰਮਚਾਰੀਆਂ ਨੂੰ ਸਮਰਥਨ ਦਾ ਐਲਾਨ ਅਗਲੀ ਖ਼ਬਰ ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਦੋ ਨੌਜਵਾਨ ਜ਼ਖ਼ਮੀ, ਇਕ ਦੀ ਹਾਲਤ ਨਾਜ਼ੁਕ