02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੋਦੀ ਵਲੋਂ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ

ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨਾਲ ਪਹਿਲੀ ਵਾਰ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੋਵੇਂ ਆਗੂਆਂ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ...

ਅਜੀਤ ਡੈਸਕ 01-08-2026

ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ
ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨਾਲ ਪਹਿਲੀ ਵਾਰ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੋਵੇਂ ਆਗੂਆਂ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ। ਇਸ ਦੇ ਇਲਾਵਾ ਉਨ੍ਹਾਂ ਤਕਨੀਕ, ਰੱਖਿਆ, ਸਵੱਛ ਊਰਜਾ, ਸਿੱਖਿਆ ਅਤੇ ਵਪਾਰ ਵਰਗੇ ਕਈ ਮਹੱਤਵਪੂਰਨ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਵੀ ਗੱਲਬਾਤ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਦੀ ਸਥਿਤੀ ‘ਤੇ ਚਰਚਾ ਕੀਤੀ ਅਤੇ ਦੋਵੇਂ ਆਗੂ ਤਣਾਅ ਘਟਾਉਣ ਅਤੇ ਹੋਰਮੁਜ਼ ਜਲਮਾਰਗ ਨੂੰ ਦੁਬਾਰਾ ਖੋਲ੍ਹਣ ਲਈ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਸਾਂਝੀ ਕੀਤੀ ਇਕ ਪੋਸਟ ’ਚ ਲਿਖਿਆ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬਰਤਾਨੀਆ ਦੇ ਸੰਬੰਧਾਂ ਨੂੰ ਨਵੀਆਂ ਊਚਾਈਆਂ ਤੱਕ ਲਿਜਾਣ ਲਈ ਦੋਵੇਂ ਦੇਸ਼ ਮਿਲ ਕੇ ਕੰਮ ਕਰਨਗੇ। ਇਹ ਗੱਲਬਾਤ ਦੋਵੇਂ ਦੇਸ਼ਾਂ ਦੇ ਮਜ਼ਬੂਤ ਅਤੇ ਭਰੋਸੇਮੰਦ ਰਿਸ਼ਤੇ ਨੂੰ ਅੱਗੇ ਵਧਾਉਣ ਦੀ ਦਿਸ਼ਾ ’ਚ ਮਹੱਤਵਪੂਰਨ ਰਹੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ’ਚ ਲਾਗੂ ਹੋਏ ਭਾਰਤ-ਯੂ.ਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ (ਸੀ.ਈ.ਟੀ.ਏ) ਨਾਲ ਵਪਾਰ ਅਤੇ ਨਿਵੇਸ਼ ਦੇ ਨਵੇਂ ਮੌਕੇ ਪੈਦਾ ਹੋਏ ਹਨ। ਦੋਵੇਂ ਦੇਸ਼ਾਂ ਨੇ ਇਸ ਸਮਝੌਤੇ ਦਾ ਪੂਰਾ ਲਾਭ ਲੈਣ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਭਾਰਤ ਅਤੇ ਬਰਤਾਨੀਆ ਆਉਣ ਵਾਲੇ ਸਮੇਂ ’ਚ ਸਾਰੇ ਪ੍ਰਮੁੱਖ ਖੇਤਰਾਂ ’ਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੇ।

ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ ਅਗਲੀ ਖ਼ਬਰ 60,000 ਲੋਕ ਸਰਹੱਦ ਪਾਰ ਕਰਕੇ ਸਪੇਨ ’ਚ ਹੋਏ ਦਾਖ਼ਲ-ਭਾਜੜ ਦੌਰਾਨ 34 ਮੌਤਾਂ