02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਟਿਆਲਾ ਵਿਖੇ ਕਾਂਗਰਸ ਦੇ ਪ੍ਰੋਗਰਾਮ ’ਚ ਲੱਗੇ ਚੰਨੀ ਦੇ ਨਾਂਅ ਦੇ ਨਾਅਰੇ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਕਾਂਗਰਸ ਵਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸ਼ਨੀਵਾਰ ਨੂੰ ਪਟਿਆਲਾ ਦੇ ਅਜੂਬਾ ਰੈਜ਼ੀਡੈਂਸੀ ਵਿਖੇ....

ਅਜੀਤ ਡੈਸਕ 01-08-2026

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਕਾਂਗਰਸ ਵਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸ਼ਨੀਵਾਰ ਨੂੰ ਪਟਿਆਲਾ ਦੇ ਅਜੂਬਾ ਰੈਜ਼ੀਡੈਂਸੀ ਵਿਖੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਬੂਥ 'ਤੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਪਹਿਲਾਂ ਤੋਂ ਹੀ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿਚ ਨਾਕਾਮ ਰਹੀ ਹੈ।

ਉੱਥੇ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਅਤੇ ਵਰਕਰ ਨੂੰ ਆਪਸੀ ਖਿੱਚੋਤਾਣ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ, ਜਦਕਿ ਅਕਾਲੀ ਦਲ ਅਤੇ ਭਾਜਪਾ ਦੀ ਛਵੀ ਵੀ ਲੋਕਾਂ ਵਿਚ ਪ੍ਰਭਾਵਸ਼ਾਲੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਕਾਂਗਰਸ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ ਤਾਂ ਜੋ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕੇ।

ਇਸ ਪ੍ਰੋਗਰਾਮ ਦੌਰਾਨ ਚੰਨੀ ਦੇ ਸਮਰਥਕਾ ਨੇ ਮੌਕੇ ’ਤੇ ਖੜੇ ਹੋ ਕੇ ਚੰਨੀ ਲਿਆਓ ਪੰਜਾਬ ਬਚਾਓ ਦੇ ਨਾਅਰੇ ਲਾਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਇਸ ਪ੍ਰੋਗਰਾਮ ਵਿਚ ਹੰਗਾਮਾ ਮੱਚ ਗਿਆ ਅਤੇ ਰਾਜਾ ਵੜਿੰਗ ਨੇ ਵਾਰ-ਵਾਰ ਸਮਰਥਕਾਂ ਨੂੰ ਚੁੱਪ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਹੰਗਾਮੇ ਨੂੰ ਦੇਖਦਿਆਂ ਕਈ ਲੋਕ ਉਥੋਂ ਚਲੇ ਗਏ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਕੀਤੇ ਟਰਾਂਸਫਰ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ਆਪ ਵਿਧਾਇਕ ਐਡਵੋਕੇਟ ਦਹੀਆ ਨੇ ਕੀਤੀ ਸ਼ਮੂਲੀਅਤ