ਓਠੀਆਂ (ਅੰਮ੍ਰਿਤਸਰ), 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਵਿਚ ਦੂਜੀਆ ਪਾਰਟੀਆਂ ਦੇ ਵਰਕਰ ਧੜਾ ਧੜ ਸ਼ਾਮਿਲ ਹੋ ਰਹੇ ਹਨ।
ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਓਠੀਆਂ ਤੋਂ ਸ਼ਾਹ ਪਰਿਵਾਰ ਦੇ 10 ਪਰਿਵਾਰ ਕਾਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਕੀਤਾ।