02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਇਸ ਵਾਰ ਭਾਜਪਾ ਨੂੰ ਮੌਕਾ ਦੇਣਗੇ ਪੰਜਾਬ ਦੇ ਲੋਕ - ਨਾਇਬ ਸਿੰਘ ਸੈਣੀ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇਥੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ, ਤਾਂ ਜੋ ਪੰਜਾਬ ਅੰਦਰ ਡਬਲ ਇੰਜਣ ਦੀ ਸਰਕਾਰ...

ਅਜੀਤ ਡੈਸਕ 02-08-2026

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇਥੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ, ਤਾਂ ਜੋ ਪੰਜਾਬ ਅੰਦਰ ਡਬਲ ਇੰਜਣ ਦੀ ਸਰਕਾਰ ਬਣ ਸਕੇ, ਜਿਸ ਦੀ ਅਗਵਾਈ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਫ਼ਰੀਦਕੋਟ ਵਿਖੇ ਇਥੋਂ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਮਸ਼ਹੂਰ ਅੱਖਾਂ ਦੇ ਸਰਜਨ ਡਾ. ਸੰਜੀਵ ਗੋਇਲ ਆਪਣੇ ਸਾਥੀਆਂ ਨਾਲ ਭਾਜਪਾ ਵਿਚ ਸ਼ਾਮਿਲ ਹੋਏ। ਇਸ ਸਮਾਗਮ ਵਿਚ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਸ਼ਿਵਰਾਜ ਸਿੰਘ, ਸੰਦੀਪ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਦਰਗੇਸ਼ ਸ਼ਰਮਾ ਆਦਿ ਹਾਜ਼ਰ ਸਨ। ਮੁੱਖ ਮੰਤਰੀ ਨੇ ਕੋਟਕਪੂਰਾ ਵਿਚ ਮੀਟਿੰਗ ਅਤੇ ਸਾਦਿਕ ਵਿਖੇ ਰੈਲੀ ਨੂੰ ਸੰਬੋਧਨ ਕੀਤਾ।

ਪਿਛਲੀ ਖ਼ਬਰ ਸ਼ੱਕੀ ਹਾਲਤ 'ਚ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ-ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ ਪੰਜਾਬ ਕਾਂਗਰਸ -ਚੀਮਾ