02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਧਾਲੀਵਾਲ ਨੇ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ ਨੂੰ ਜਾਣ ਵਾਲੀ ਮੁੱਖ ਸੜਕ ਦਾ ਰੱਖਿਆ ਨੀਂਹ ਪੱਥਰ

ਅਜਨਾਲਾ (ਅੰਮ੍ਰਿਤਸਰ), 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ...

ਅਜੀਤ ਡੈਸਕ 02-08-2026

ਅਜਨਾਲਾ (ਅੰਮ੍ਰਿਤਸਰ), 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ ਤੋਂ ਚੇਤਨਪੁਰਾ ਨੂੰ ਜਾਣ ਵਾਲੀ ਮਹਿਰ ਬੁਖਾਰੀ ਕਿਆਮਪੁਰ ਚੇਤਨਪੁਰਾ ਮੁੱਖ ਸੜਕ ਦਾ ਨੀਂਹ ਪੱਥਰ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਰੱਖਿਆ ਗਿਆ। ਪਿੰਡ ਕਿਆਮਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸੜਕ ਸਿਰਫ਼ ਇਕ ਵਿਕਾਸ ਪ੍ਰੋਜੈਕਟ ਨਹੀਂ, ਸਗੋਂ ਗੁਰੂ ਸਾਹਿਬਾਨ ਦੀ ਪਵਿੱਤਰ ਚਰਨਛੋਹ ਨਾਲ ਜੁੜੇ ਇਤਿਹਾਸਕ ਗੁਰਧਾਮ ਦੀ ਸੇਵਾ ਕਰਨ ਦਾ ਇਕ ਨਿਮਾਣਾ ਯਤਨ ਹੈ।

ਉਨ੍ਹਾਂ ਕਿਹਾ ਕਿ ਹਰ ਰੋਜ਼ ਅਤੇ ਖ਼ਾਸ ਧਾਰਮਿਕ ਦਿਹਾੜਿਆਂ ਮੌਕੇ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ, ਜਿਨ੍ਹਾਂ ਨੂੰ 14.67 ਕਰੋੜ ਰੁਪਏ ਦੀ ਲਾਗਤ ਨਾਲ 20 ਕਿਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ।

ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨਛੋਹ ਨਾਲ ਜੁੜੇ ਅਸਥਾਨ ਸਾਡੀ ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਹਨ। ਅਜਿਹੇ ਧਾਰਮਿਕ ਸਥਾਨਾਂ ਤੱਕ ਸੁਵਿਧਾਜਨਕ ਸੜਕੀ ਸੰਪਰਕ ਮੁਹੱਈਆ ਕਰਵਾਉਣਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਰਾਜਨੀਤੀ ਨਹੀਂ, ਸਗੋਂ ਗੁਰੂ ਘਰ ਦੀ ਸੇਵਾ ਕਰਨ ਦਾ ਸੁਭਾਗ ਹੈ।

ਇਸ ਮੌਕੇ ਐਸ.ਡੀ.ਓ ਰਾਵਲ ਸਿੰਘ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਚੇਅਰਮੈਨ ਗੁਰਸ਼ਰਨ ਸਿੰਘ ਲਾਡੀ ਤੇੜਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਸਰਪੰਚ ਧਨਵੰਤ ਸਿੰਘ ਧੰਨਾ ਸੈਂਸਰਾ, ਜਰਮਨਜੀਤ ਸਿੰਘ ਜੋਬਨ ਤੇੜੀ, ਸਾਬਕਾ ਸਰਪੰਚ ਜਗੀਰ ਸਿੰਘ ਕਿਆਮਪੁਰ ਅਤੇ ਸਰਪੰਚ ਮਨਦੀਪ ਸਿੰਘ ਬੱਬੂ ਤੇੜਾ ਆਦਿ ਸਨI

ਪਿਛਲੀ ਖ਼ਬਰ ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਜਨਾਲਾ ਖੇਤਰ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ