ਚੰਡੀਗੜ੍ਹ, 3 ਅਗਸਤ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਨਾਲ ਜੁੜੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸਿੰਗਲ ਬੈਂਚ ਦੇ ਪਹਿਲਾਂ ਜਾਰੀ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਡੀਏ ਦੇ ਬਕਾਏ ਦੇ ਭੁਗਤਾਨ ਸੰਬੰਧੀ ਨਿਰਦੇਸ਼ਾਂ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਦੇ ਇਸ ਫ਼ੈਸਲੇ ਨੂੰ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਡੀਏ ਬਕਾਇਆ ਮਾਮਲੇ ’ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼
ਚੰਡੀਗੜ੍ਹ, 3 ਅਗਸਤ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਨਾਲ ਜੁੜੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸਿੰਗਲ ਬੈਂਚ ਦੇ ਪਹਿਲਾਂ ਜਾਰੀ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ...
ਅਜੀਤ ਡੈਸਕ
03-08-2026