ਘੁਮਾਣ (ਗੁਰਦਾਸਪੁਰ), 2 ਅਗਸਤ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਦੇ ਨਜਦੀਕ ਪੈਂਦੇ ਪਿੰਡ ਮੰਡਿਆਲਾ ਵਿਖੇ ਚਾਚੇ ਨੇ ਆਪਣੇ ਭਤੀਜੇ ਦੇ ਹੀ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ । ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅੱਜ ਸਵੇਰ 5 ਵਜੇ ਦੇ ਕਰੀਬ ਚਾਚੇ ਨੇ ਆਪਣੇ ਭਤੀਜੇ ਜੁਗਰਾਜ ਸਿੰਘ ਪੁੱਤਰ ਪ੍ਰਕਾਸ਼ ਸਿੰਘ ਮਡਿਆਲਾ ਦੀ ਲੱਤ ਤੇ ਗੋਲੀ ਮਾਰ ਦਿੱਤੀ, ਜਿਸ ਨਾਲ ਜੁਗਰਾਜ ਸਿੰਘ ਗੰਭੀਰ ਜਖਮੀ ਹੋ ਗਿਆ। ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਜਿੱਥੇ ਡਾਕਟਰਾਂ ਵਲੋਂ ਹਾਲਤ ਗੰਭੀਰ ਹੋਣਕਾਰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ । ਇਹ ਸਾਰੀ ਘਟਨਾ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਾਪਰੀ, ਜਿਸ ਤੋਂ ਬਾਅਦ ਗੋਲੀ ਚਲਾਉਣ ਵਾਲਾ ਚਾਚਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚਾਚੇ ਨੇ ਭਤੀਜੇ ਦੇ ਮਾਰੀ ਗੋਲੀ
ਘੁਮਾਣ (ਗੁਰਦਾਸਪੁਰ), 2 ਅਗਸਤ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਦੇ ਨਜਦੀਕ ਪੈਂਦੇ ਪਿੰਡ ਮੰਡਿਆਲਾ ਵਿਖੇ ਚਾਚੇ ਨੇ ਆਪਣੇ ਭਤੀਜੇ ਦੇ ਹੀ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ । ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅੱਜ ਸਵੇਰ 5 ਵਜੇ ਦੇ ਕਰੀਬ ਚਾਚੇ...
ਅਜੀਤ ਡੈਸਕ
03-08-2026