03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪ੍ਰਤਾਪ ਸਿੰਘ ਬਾਜਵਾ ਨੇ ਫਾਰਮੇਸੀ ਪੇਪਰ ਲੀਕ ਦਾ ਮੁੱਦਾ ਚੁੱਕਦਿਆਂ ਮੰਗਿਆ ਹਰਜੋਤ ਸਿੰਘ ਬੈਂਸ ਦਾ ਅਸਤੀਫ਼ਾ

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਆਹਮੋ-ਸਾਹਮਣੇ ਆ ਗਏ। ਪ੍ਰਸ਼ਨ ਕਾਲ ਦੌਰਾਨ...

ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਆਹਮੋ-ਸਾਹਮਣੇ ਆ ਗਏ। ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਨੇੜੇ ਪ੍ਰਤਾਪ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਕਾਫੀ ਬਹਿਸਬਾਜ਼ੀ ਦੇਖਣ ਨੂੰ ਮਿਲੀ। ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦਿਆਂ  ਸਦਨ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰਨੀ ਪਈ।
ਪ੍ਰਤਾਪ ਸਿੰਘ ਬਾਜਵਾ ਨੇ ਫਾਰਮੇਸੀ ਪੇਪਰ ਲੀਕ ਦਾ ਮੁੱਦਾ ਚੁੱਕਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਕਈ ਵਾਰ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ 'ਤੇ ਨੀਟ ਪੇਪਰ ਲੀਕ ਨੂੰ ਲੈ ਕੇ ਵਿਦਿਆਰਥੀਆਂ ਦੇ  ਪ੍ਰਦਰਸ਼ਨ ਦੌਰਾਨ ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਫਾਰਮੇਸੀ ਪੇਪਰ ਲੀਕ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਰਜੋਤ ਸਿੰਘ ਬੈਂਸ ਅਸਤੀਫ਼ਾ ਦੇਣ। 

ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਮੁੱਦੇ 'ਤੇ ਚਰਚਾ ਲਈ ਤਿਆਰ, ਵਿਰੋਧੀ ਧਿਰ ਕੋਲ ਕੋਈ ਠੋਸ ਮੁੱਦਾ ਨਹੀਂ - ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਦਿੱਲੀ ਸਰਕਾਰ ਦੇ ਨਾਲ-ਨਾਲ ਹੋਰ ਰਾਜ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਐਫਆਈਆਰਜ਼ ਬੰਦ ਕਰਨ ਜਾਂ ਵਾਪਸ ਲੈਣ ਦੀ...