03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰ 'ਆਪ' 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ...

ਅਜੀਤ ਡੈਸਕ 03-08-2026

ਚੋਗਾਵਾਂ/ਅੰਮ੍ਰਿਤਸਰ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਪੰਚ ਜਗਬੀਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਤੱਲੇ ਦੇ ਰਣਜਿੰਦਰ ਸਿੰਘ ਪ੍ਰਭ ਸਮੇਤ ਸਮੇਤ 20 ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਸ਼ਾਮਿਲ ਹੋਣ ਵਾਲੇ ਮਲਕੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਸਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਮੰਗਲਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ ਨੰਬਰਦਾਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲ ਵੱਧ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕ੍ਰੋਆਰਡੀਨੇਟਰ ਸੁਖਦੀਪ ਸਿੰਘ ਛੀਨਾ,ਚੇਅਰਮੈਨ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਸਰਪੰਚ ਗੁਰਭੇਜ ਸਿੰਘ ਸ਼ਾਹ ਚਵਿੰਡਾ, ਲਛਮਣ ਸਿੰਘ ਰਾਣੀਆਂ, ਕਸ਼ਮੀਰ ਸਿੰਘ ਠੇਕੇਦਾਰ ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸ਼ਹੀਦ ਸੁਖਦੇਵ ਸ਼ਾਖਾ ਨੇ ਤੀਜ ਉਤਸਵ ਮਨਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਰੋਸ ਪ੍ਰਦਰਸ਼ਨ