04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਤਗਮਾ ਜੇਤੂ ਲਵਪ੍ਰੀਤ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ 'ਤੇ ਭਰਵਾਂ ਸਵਾਗਤ

ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਧਰਵਿੰਦਰ ਸਿੰਘ ਔਲਖ) - ਹਾਲ ਹੀ ਵਿਚ ਗਲਾਸਗੋ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਭਾਰਤੋਲਕ (ਵੇਟਲਿਫਟਿੰਗ) ਮੁਕਾਬਲੇ ਵਿਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ...

ਅਜੀਤ ਡੈਸਕ 04-08-2026

ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਧਰਵਿੰਦਰ ਸਿੰਘ ਔਲਖ) - ਹਾਲ ਹੀ ਵਿਚ ਗਲਾਸਗੋ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਭਾਰਤੋਲਕ (ਵੇਟਲਿਫਟਿੰਗ) ਮੁਕਾਬਲੇ ਵਿਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸੰਬੰਧਿਤ ਪਿੰਡ ਚੱਕ ਸਚੰਦਰ ਦੇ ਨੌਜਵਾਨ ਖਿਡਾਰੀ ਲਵਪ੍ਰੀਤ ਸਿੰਘ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਲਵਪ੍ਰੀਤ ਸਿੰਘ ਦੇ ਪਿਤਾ ਕਿਰਪਾਲ ਸਿੰਘ, ਮਾਤਾ ਸੁਖਵਿੰਦਰ ਕੌਰ, ਭੈਣ ਮਨਪ੍ਰੀਤ ਕੌਰ ਅਤੇ ਸਰਪੰਚ ਜੁਗਰਾਜ ਸਿੰਘ ਬੱਲ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿਚ ਪੁੱਜੇ ਇਲਾਕਾ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਢੋਲ ਦੀ ਤਾਲ ਤੇ ਭੰਗੜੇ ਪਾ ਕੇ ਲਵਪ੍ਰੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਸਿੰਘ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਮਾਪਿਆਂ, ਕੋਚ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਹੋਰ ਮਿਹਨਤ ਕਰਕੇ ਭਾਰਤ ਲਈ ਸੋਨ ਤਗਮਾ ਜਿੱਤਣ ਦੀ ਪੂਰੀ ਕੋਸ਼ਿਸ਼ ਕਰਨਗੇ। 

ਪਿਛਲੀ ਖ਼ਬਰ ਅਮੂਲ ਦੁੱਧ ਦੀ ਗੱਡੀ ਚਾਲਕ ਨਾਲ ਲੁੱਟ ਦਾ ਦਾਅਵਾ, ਸ਼ੀਸ਼ਾ ਤੋੜ ਕੇ ਚੇਨ ਤੇ ਨਕਦੀ ਖੋਹਣ ਦੇ ਲਗਾਏ ਦੋਸ਼ ਅਗਲੀ ਖ਼ਬਰ ਭਾਵੜਾ ਆਜਮਸ਼ਾਹ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ