04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹਿਮਾਚਲ ’ਚ ਭਾਰੀ ਮੀਂਹ ਦਾ ਕਹਿਰ, ਨਾਹਨ ਤੇ ਸਿਰਮੌਰ ’ਚ ਹੜ੍ਹ ਵਰਗੇ ਹਾਲਾਤ

ਨਾਹਨ (ਹਿਮਾਚਲ ਪ੍ਰਦੇਸ਼), 4 ਅਗਸਤ- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਭਾਰੀ....

ਅਜੀਤ ਡੈਸਕ 04-08-2026

ਨਾਹਨ (ਹਿਮਾਚਲ ਪ੍ਰਦੇਸ਼), 4 ਅਗਸਤ- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਭਾਰੀ ਮਾਨਸੂਨੀ ਬਾਰਸ਼ ਨੇ ਨਾਹਨ ਅਤੇ ਸਿਰਮੌਰ ਜ਼ਿਲ੍ਹੇ ਵਿਚ ਹਾਲਾਤ ਗੰਭੀਰ ਕਰ ਦਿੱਤੇ ਹਨ। ਤੇਜ਼ ਬਾਰਸ਼ ਕਾਰਨ ਕਈ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਦਕਿ ਪਹਾੜੀ ਖੇਤਰਾਂ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਮੀਂਹ ਦੇ ਪਾਣੀ ਦਾ ਵਹਾਅ ਵਧਣ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦਾ ਖ਼ਤਰਾ ਬਣਿਆ ਹੋਇਆ ਹੈ।

ਪਹਾੜਾਂ ਤੋਂ ਮਲਬਾ ਅਤੇ ਪੱਥਰ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਦੇ ਵਿਗੜੇ ਮਿਜ਼ਾਜ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਨੂੰ ਦਰਿਆਵਾਂ, ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਸੰਵੇਦਨਸ਼ੀਲ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਭਾਰੀ ਬਾਰਸ਼ ਕਾਰਨ ਪਹਾੜੀ ਖੇਤਰਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਪਿਛਲੀ ਖ਼ਬਰ ਅਦਾਕਾਰ ਪ੍ਰਦੀਪ ਰਾਵਤ ਦਾ ਹੋਇਆ ਦੇਹਾਂਤ ਅਗਲੀ ਖ਼ਬਰ ਕੰਗਨਾ ਰਣੌਤ ਨੂੰ ਵੱਡੀ ਰਾਹਤ, ਅਦਾਲਤ ਨੇ ਬਿਆਨ ਦਰਜ ਕਰਵਾਉਣ ਲਈ ਸੰਮਨ ਭੇਜਣ ਦੀ ਪਟੀਸ਼ਨ ਕੀਤੀ ਖਾਰਜ