ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਕਾਂਗਰਸ ਵਿਧਾਇਕਾਂ ਵਲੋਂ ਸਦਨ ’ਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਤੇ ਉਨ੍ਹਾਂ ਵਲੋਂ ਨਾਅਰੇਬਾਜ਼ੀ ਅਤੇ ਭਾਰੀ ਰੌਲਾ ਰੱਪਾ ਪਾਇਆ ਗਿਆ। ਕਾਂਗਰਸ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਧੱਕੇ ਮਰਵਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਵਿਧਾਇਕਾਂ ਦਾ ਪੱਖ ਪੂਰਦੇ ਕਿਹਾ ਕਿ ਜੇਕਰ ਉਨ੍ਹਾਂ ਨਾਲ ਕਿਸੇ ਵਲੋਂ ਕੋਈ ਬਦਸਲੂਕੀ ਕੀਤੀ ਗਈ ਹੈ ਤਾਂ ਜਾਂਚ ਕਰਵਾ ਕੇ ਜ਼ਰੂਰ ਕਾਰਵਾਈ ਕੀਤੀ ਜਾਵੇ l ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਦਨ ’ਚ ਕਾਂਗਰਸ ਵਿਧਾਇਕਾਂ ਵਲੋਂ ਲਗਾਤਾਰ ਹੰਗਾਮਾ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪੈ ਗਿਆ ਰੌਲਾ
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਕਾਂਗਰਸ ਵਿਧਾਇਕਾਂ ਵਲੋਂ ਸਦਨ...
ਅਜੀਤ ਡੈਸਕ
05-08-2026