07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਗਮੀਤ ਸਿੰਘ ਬਰਾੜ ਨੇ ਕੀਤੀ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ....

ਅਜੀਤ ਡੈਸਕ 07-08-2026

ਸ੍ਰੀ ਮੁਕਤਸਰ ਸਾਹਿਬ,  7 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਅੱਜ ਬਾਅਦ ਦੁਪਹਿਰ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਾਰਤੀ ਜਨਤਾ ਪਾਰਟੀ ਦੀ ਰੂਪਰੇਖਾ ਅਤੇ ਭਵਿੱਖ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਪੰਜਾਬ ਦੇ ਭਖਵੇਂ ਮਸਲਿਆਂ ਅਤੇ ਮੁੱਦਿਆਂ ਬਾਰੇ ਵੀ ਲਿਖਤੀ ਤੌਰ ਤੇ ਆਪਣੀ ਪੁੱਖਤਾ ਰਾਇ ਦਿੱਤੀ। ਇਸ ਸਬੰਧੀ ਜਗਮੀਤ ਸਿੰਘ ਬਰਾੜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮੰਗਾਂ ਤੇ ਮਸਲਿਆਂ ਬਾਰੇ ਅਮਿਤ ਸ਼ਾਹ ਨੇ ਧਿਆਨ ਨਾਲ ਸੁਣਿਆ ਅਤੇ ਇਸ ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਗੁਰਬਾਣੀ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਧਰੋਹਰ ਹੈ- ਢੀਂਡਸਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ