09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਸਰਕਾਰ ਵਲੋਂ ਮ੍ਰਿਤਕ ਕਾਂਵੜੀਆਂ ਦੇ ਪੀੜਤ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ...

ਅਜੀਤ ਡੈਸਕ 09-08-2026

ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ) - ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੰਗੋਤਰੀ(ਉਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਸਰਹੰਦ ਵਿਖੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਇਸ ਦੁੱਖਦਾਈ ਘਟਨਾ 'ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਿਲੀਫ਼ ਫੰਡ ਵਿਚੋਂ ਦੋ ਦੋ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖ਼ਮੀ ਕਾਂਵੜੀਆਂ ਦਾ ਇਲਾਜ ਪੰਜਾਬ ਸਰਕਾਰ ਵਲੋਂ ਕਰਵਾਇਆ ਜਾਵੇਗਾ ।

ਪਿਛਲੀ ਖ਼ਬਰ ਉੱਤਰਾਖੰਡ - 30 ਜੁਲਾਈ ਤੋਂ ਸ਼ੁਰੂ ਹੋਇਆ ਕਾਂਵੜ ਮੇਲਾ ਆਪਣੇ ਅੰਤਿਮ ਪੜਾਅ ਵਿਚ ਦਾਖ਼ਲ ਅਗਲੀ ਖ਼ਬਰ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਤੇ ਨਿਹੰਗ ਜਥੇਬੰਦੀਆਂ ਵਲੋਂ ਹਾਈਵੇ ਜਾਮ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ