09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਟਾਂਡਾ ’ਚ ਭਾਜਪਾ ਯੁਵਾ ਮੋਰਚਾ ਵਲੋਂ ਕੱਢੀ ਗਈ ਤਿਰੰਗਾ ਯਾਤਰਾ

ਟਾਂਡਾ ਉੜਮੁੜ (ਹੁਸ਼ਿਆਰਪੁਰ), 9 ਅਗਸਤ (ਭਗਵਾਨ ਸਿੰਘ ਸੈਣੀ) - ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ਤਿਰੰਗਾ ਯਾਤਰਾ ਮੁਹਿੰਮ ਤਹਿਤ ਅੱਜ ਟਾਂਡਾ ਵਿਖੇ ਭਾਜਪਾ ਯੁਵਾ ਮੋਰਚਾ ਵਲੋਂ ਵਿਸ਼ਾਲ ਤਿਰੰਗਾ ਯਾਤਰਾ ਕੱਢੀ...

ਅਜੀਤ ਡੈਸਕ 09-08-2026

ਟਾਂਡਾ ਉੜਮੁੜ (ਹੁਸ਼ਿਆਰਪੁਰ), 9 ਅਗਸਤ (ਭਗਵਾਨ ਸਿੰਘ ਸੈਣੀ) - ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ਤਿਰੰਗਾ ਯਾਤਰਾ ਮੁਹਿੰਮ ਤਹਿਤ ਅੱਜ ਟਾਂਡਾ ਵਿਖੇ ਭਾਜਪਾ ਯੁਵਾ ਮੋਰਚਾ ਵਲੋਂ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ।  ਯਾਤਰਾ ਦੀ ਅਗਵਾਈ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵੀਨੂੰ ਪੰਡਿਤ ਨੇ ਕੀਤੀ।ਇਹ ਯਾਤਰਾ ਸ਼ਿਮਲਾ ਪਹਾੜੀ ਤੋਂ ਸ਼ੁਰੂ ਹੋ ਕੇ ਸ਼ਹੀਦ ਚੌਂਕ ਟਾਂਡਾ ਵਿਖੇ ਸਮਾਪਤ ਹੋਈ।
ਤਿਰੰਗਾ ਯਾਤਰਾ ਵਿਚ ਸਾਬਕਾ ਚੇਅਰਮੈਨ ਜਵਾਹਰ ਖਰਾਨਾ ਅਤੇ ਭਾਜਪਾ ਆਗੂ ਰੁਸ਼ਪਾਲ ਸਿੰਘ ਚਰੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਹੱਥਾਂ ਵਿਚ ਤਿਰੰਗੇ ਝੰਡੇ ਫੜ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਗਏ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਦੇਸ਼ ਭਗਤੀ ਦੇ ਗੀਤਾਂ ਨਾਲ ਮਾਹੌਲ ਦੇਸ਼ ਪ੍ਰੇਮ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਆਗੂਆਂ ਨੇ ਕਿਹਾ ਕਿ ਤਿਰੰਗਾ ਸਿਰਫ਼ ਦੇਸ਼ ਦਾ ਝੰਡਾ ਨਹੀਂ, ਸਗੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।
ਤਿਰੰਗਾ ਯਾਤਰਾ ਦੌਰਾਨ ਭਾਜਪਾ ਵਰਕਰਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ‘ਭਾਰਤ ਮਾਤਾ ਕੀ ਜੈ’ ਸਮੇਤ ਦੇਸ਼ ਭਗਤੀ ਦੇ ਨਾਅਰਿਆਂ ਨਾਲ ਟਾਂਡਾ ਦਾ ਮਾਹੌਲ ਗੂੰਜਦਾ ਰਿਹਾ।

ਪਿਛਲੀ ਖ਼ਬਰ ਰਾਜਾਸਾਂਸੀ ’ਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਦਾ ਦਿਨ-ਦਿਹਾੜੇ ਕਤਲ