09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਜਲੰਧਰ, 9 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ...

ਅਜੀਤ ਡੈਸਕ 09-08-2026

ਜਲੰਧਰ, 9 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਦਮ ਸ਼੍ਰੀ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਸੁਭਾਗ ਮਿਲਿਆ। ₹24.55 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਕੇਂਦਰ ਵਿਚ ਸਾਡੇ ਬੱਚੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਅਧਿਐਨ ਕਰਨਗੇ ਤੇ ਡਿਗਰੀਆਂ ਹਾਸਲ ਕਰਨਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਵਲੋਂ ₹100 ਕਰੋੜ ਦਾ ਬਜਟ ਪਹਿਲਾਂ ਹੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ, ਸੰਤਾਂ ਤੇ ਭਗਤਾਂ ਦੀ ਪਵਿੱਤਰ ਬਾਣੀ ਦਾ ਸੰਦੇਸ਼ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ।

ਪਿਛਲੀ ਖ਼ਬਰ ਡਾ. ਸ਼ੇਰੋਂ, ਸ਼ਰਮਾ, ਬੁੱਗਰਾਂ, ਮਾੜੂ, ਜਖੇਪਲ ਅਤੇ ਭਮਾਬੱਦੀ ਬਣੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾ... ਅਗਲੀ ਖ਼ਬਰ ਸੁਨਾਮ ਵਿਚ ਨੌਜਵਾਨ ਦਾ ਕੀਤਾ ਕਤਲ