ਫਗਵਾੜਾ (ਕਪੂਰਥਲਾ), 10 ਅਗਸਤ (ਹਰਜੋਤ ਸਿੰਘ ਚਾਨਾ) - ਪਿੰਡ ਮੌਲੀ ਵਿਚ ਇਕ 62 ਸਾਲਾ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ (62) ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪਿੰਡ ਤੋਂ ਬਾਹਰ ਸਥਿਤ ਆਪਣੀ ਹਵੇਲੀ ਵਿਚ ਸੁੱਤਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮ ਦੀ ਪਛਾਣ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
62 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਫਗਵਾੜਾ (ਕਪੂਰਥਲਾ), 10 ਅਗਸਤ (ਹਰਜੋਤ ਸਿੰਘ ਚਾਨਾ) - ਪਿੰਡ ਮੌਲੀ ਵਿਚ ਇਕ 62 ਸਾਲਾ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ...
ਅਜੀਤ ਡੈਸਕ
10-08-2026