10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ

ਦਿੜ੍ਹਬਾ ਮੰਡੀ (ਸੰਗਰੂਰ), 10 ਅਗਸਤ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...

ਅਜੀਤ ਡੈਸਕ 10-08-2026

ਦਿੜ੍ਹਬਾ ਮੰਡੀ (ਸੰਗਰੂਰ), 10 ਅਗਸਤ (ਜਸਵੀਰ ਸਿੰਘ ਔਜਲਾ)-  ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜੇ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਵਲੋਂ ਜੀਵਨ ਲਾਲ ਦਿੜ੍ਹਬਾ ਨੂੰ ਸੂਬਾ ਮੀਤ ਪ੍ਰਧਾਨ ਤੇ ਭਗਵਾਨ ਸਿੰਘ ਢੰਡੋਲੀਕਲਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਜਿਵੇਂ ਪਾਰਟੀ ਨੇ ਵਿਸ਼ਵਾਸ ਕਰਕੇ ਸਾਡਾ ਮਾਣ ਵਧਾਇਆ ਹੈ, ਉਸੇ ਤਰ੍ਹਾਂ ਅਸੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਢੀਂਡਸਾ ਪਰਿਵਾਰ ਨਾਲ ਸੀ ਤੇ ਹੁਣ ਵੀ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਰਹਾਂਗੇ।

ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਵਿਚ ਚੁੱਕਿਆ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਹੜ੍ਹਾਂ ਦਾ... ਅਗਲੀ ਖ਼ਬਰ ਨਵਾਂਸ਼ਹਿਰ ਪੁਲਿਸ ਨੇ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ, ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫ਼ਤਾਰ