10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਵਿਚ ਚੁੱਕਿਆ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਹੜ੍ਹਾਂ ਦਾ ਮੁੱਦਾ

ਅਜਨਾਲਾ (ਅੰਮ੍ਰਿਤਸਰ), 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...

ਅਜੀਤ ਡੈਸਕ 10-08-2026

ਅਜਨਾਲਾ (ਅੰਮ੍ਰਿਤਸਰ), 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਉੱਜ ਦਰਿਆ ਕਾਰਨ ਹਰ ਸਾਲ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੈਦਾ ਹੋਣ ਵਾਲੀ ਹੜ੍ਹਾਂ ਦੀ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉੱਜ ਦਰਿਆ ’ਤੇ ਡੈਮ ਨਾ ਬਣਨ ਕਾਰਨ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਵੱਡੀ ਮਾਤਰਾ ਵਿਚ ਪਾਣੀ ਪੰਜਾਬ ਵੱਲ ਆਉਂਦਾ ਹੈ, ਜਿਸ ਕਾਰਨ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੜਾਂ ਕਾਰਨ ਆਉਣ ਵਾਲੀਆਂ ਭਾਰੀ ਮੁਸ਼ਕਲਾਂ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਿਧਾਇਕ ਧਾਲੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉੱਜ ਦਰਿਆ ’ਤੇ ਡੈਮ ਬਣਾਉਣ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ ਅਤੇ ਕੇਂਦਰ ’ਤੇ ਲੋੜੀਂਦਾ ਦਬਾਅ ਬਣਾਇਆ ਜਾਵੇ, ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੜ੍ਹਾਂ ਤੋਂ ਬਾਅਦ ਰਾਹਤ ਕਾਰਜਾਂ ’ਤੇ ਵੱਡੇ ਪੱਧਰ ’ਤੇ ਸਰਕਾਰੀ ਸਰੋਤ ਖ਼ਰਚ ਕਰਨ ਦੀ ਬਜਾਏ ਅਜਿਹੇ ਪੱਕੇ ਹੱਲ ਵੱਲ ਧਿਆਨ ਦੇਣ ਦੀ ਲੋੜ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਸਮੇਤ ਹੋਰਨਾਂ ਪਹਾੜੀ ਖੇਤਰਾਂ ਵਿਚ ਭਾਰੀ ਬਾਰਿਸ਼ਾਂ ਅਤੇ ਬੱਦਲ ਫਟਣ ਕਾਰਨ ਉੱਜ ਦਰਿਆ ਦਾ ਪਾਣੀ ਬੇਕਾਬੂ ਢੰਗ ਨਾਲ ਪੰਜਾਬ ਵੱਲ ਆਉਣ ਕਾਰਨ ਸਰਹੱਦੀ ਖੇਤਰਾਂ ਵਿਚ ਕਿਸਾਨਾਂ ਦੀਆਂ ਫਸਲਾਂ, ਪਸ਼ੂਧਨ ਅਤੇ ਲੋਕਾਂ ਦੀ ਜਾਨ-ਮਾਲ ਪ੍ਰਭਾਵਿਤ ਹੁੰਦੀ ਹੈ। ਅਜਨਾਲਾ ਹਲਕਾ ਇਸ ਸਮੱਸਿਆ ਦਾ ਵਾਰ-ਵਾਰ ਸਾਹਮਣਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਸਾਲ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਉੱਜ ਦਰਿਆ ’ਤੇ ਡੈਮ ਬਣਾਉਣਾ ਬੇਹੱਦ ਜ਼ਰੂਰੀ ਹੈ।

ਪਿਛਲੀ ਖ਼ਬਰ ਸੁਨਾਮ ਵਿਚ ਕਿਸਾਨਾਂ ਵਲੋਂ ਕੀਤਾ ਗਿਆ ਰੋਸ ਮਾਰਚ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ