ਜਲੰਧਰ, 10 ਅਗਸਤ (ਦਵਿੰਦਰ)- ਅੰਮ੍ਰਿਤਸਰ ਵਿਚ ਸੁਰੱਖਿਆ ਸਮੀਖਿਆ ਪੂਰੀ ਕਰਨ ਤੋਂ ਬਾਅਦ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਦੌਰਾ ਕੀਤਾ।
ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ ਨਗਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਖ਼ਤਰੇ ਦੀ ਧਾਰਨਾ ਬਾਰੇ ਵੀ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਵਧੀਕ ਡੀ.ਜੀ.ਪੀ., ਰਾਜ ਆਰਮਡ ਪੁਲਿਸ, ਪੁਲਿਸ ਕਮਿਸ਼ਨਰ, ਜਲੰਧਰ, ਡੀ.ਆਈ.ਜੀ. ਜਲੰਧਰ, ਜਲੰਧਰ ਦਿਹਾਤੀ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼., ਸਾਰੇ ਗਜ਼ਟਿਡ ਪੁਲਿਸ ਅਧਿਕਾਰੀ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਐਸ.ਐਚ.ਓਜ਼. ਹਾਜ਼ਰ ਸਨ।