11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡਿਜ਼ੀਟਲ ਅੇਜੂਕੇਸ਼ਨ ਯੂਨੀਵਰਸਿਟੀ ਬਿੱਲ ਨਾਲ਼ ਪੰਜਾਬ ਦੀ ਜਵਾਨੀ ਦੀ ਲੁੱਟ ਹੋਵੇਗੀ-ਰਾਣਾ ਇੰਦਰਪ੍ਰਤਾਪ ਸਿੰਘ

ਸੁਲਤਾਨਪੁਰ ਲੋਧੀ, (ਕਪੂਰਥਲਾ),10 ਅਗਸਤ (ਥਿੰਦ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਡਿਜ਼ੀਟਲ ਐਜੂਕੇਸ਼ਨ ਯੂਨੀਵਰਸਿਟੀ ਬਿੱਲ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚੋਂ ਉੱਚ ਪੱਧਰ ਦੀ ਸਿੱਖਿਆ ਦਾ ਮਿਆਰ ਹੇਠਾਂ ਡਿੱਗੇਗਾ...

ਅਜੀਤ ਡੈਸਕ 11-08-2026

ਸੁਲਤਾਨਪੁਰ ਲੋਧੀ, (ਕਪੂਰਥਲਾ),10 ਅਗਸਤ (ਥਿੰਦ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਡਿਜ਼ੀਟਲ ਐਜੂਕੇਸ਼ਨ ਯੂਨੀਵਰਸਿਟੀ ਬਿੱਲ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚੋਂ ਉੱਚ ਪੱਧਰ ਦੀ ਸਿੱਖਿਆ ਦਾ ਮਿਆਰ ਹੇਠਾਂ ਡਿੱਗੇਗਾ ਤੇ ਵਿਦਿਆਰਥੀਆਂ ਦੀ ਵੱਡੇ ਪੱਧਰ ’ਤੇ ਲੁੱਟ ਹੋਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਲਿਆਂਦੇ ਗਏ ਡਿਜ਼ੀਟਲ ਐਜੂਕੇਸ਼ਨ ਯੂਨੀਵਰਸਿਟੀ ਬਿੱਲ ਉੱਪਰ 117 ਵਿਧਾਇਕਾਂ  ਵਿਚੋਂ ਸਿਰਫ਼ 3 ਵਿਧਾਇਕ ਹੀ ਬੋਲ ਸਕੇ ਹਨ, ਜਦ ਕਿ ਬਾਕੀ ਵਿਧਾਇਕਾਂ ਅਤੇ ਮੰਤਰੀਆਂ ਨੇ ਇਸ ਨੂੰ ਪੜਿ੍ਹਆ ਹੀ ਨਹੀਂ ਤੇ ਮੈਨੂੰ ਇਸ ਬਿੱਲ ਉੱਪਰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇੰਜਨੀਰਿੰਗ, ਮੈਡੀਕਲ ਅਤੇ ਪੈਰਾ ਮੈਡੀਕਲ ਦੀ ਸਿੱਖਿਆ ਆਨਲਾਈਨ ਕਿਸ ਤਰ੍ਹਾਂ ਦਿੱਤੀ ਜਾ ਸਕਦੀ ਹੈ,ਜਦ ਕਿ ਭਾਰਤ ਸਰਕਾਰ ਦਾ 2020 ਦਾ ਰੈਗੂਲੇਸ਼ਨ ਐਜੂਕੇਸ਼ਨ ਐਕਟ ਇਸ ਨੂੰ ਆਗਿਆ ਨਹੀਂ ਦਿੰਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਇਸ ਬਿੱਲ ਨੂੰ ਕਿਸ ਤਰ੍ਹਾਂ ਪਾਸ ਕਰਵਾ ਰਹੀ ਹੈ। ਇਸ ਨਾਲ ਪੰਜਾਬ ਦੀ ਜਵਾਨੀ ਦੀ ਵੱਡੇ ਪੱਧਰ ’ਤੇ ਲੁੱਟ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜੀ ਸਿੱਖਿਆ ਪ੍ਰੈਕਟੀਕਲ ਹੀ ਦਿੱਤੀ ਜਾ ਸਕਦੀ ਹੋਵੇ,ਉਸ ਨੂੰ ਤੁਸੀਂ ਆਨਲਾਈਨ ਕਿਸ ਤਰ੍ਹਾਂ ਮੁੱਹਈਆ ਕਰਵਾ ਸਕਦੇ ਹੋ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿੱਲ ਦਾ ਡੱਟ ਕੇ ਵਿਰੋਧ ਕਰਨ ਤਾਂ ਜੋ ਪ੍ਰਾਈਵੇਟ ਡਿਜੀਟਲ ਯੂਨੀਵਰਸਿਟੀਆਂ ਵਿਦਿਆਰਥੀਆਂ ਦੀ ਲੁੱਟ ਨਾ ਕਰ ਸਕਣ।

ਪਿਛਲੀ ਖ਼ਬਰ ਭੁਚਾਲ ਦੇ ਝਟਕਿਆਂ ਨਾਲ ਕੰਬਿਆ ਕੋਲੰਬੀਆ, ਮੌਤਾਂ ਦੀ ਗਿਣਤੀ ਹੋਈ 132 ਅਗਲੀ ਖ਼ਬਰ ⭐️ਮਾਣਕ ਮੋਤੀ⭐️