11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅੰਤਰਰਾਸ਼ਟਰੀ ਤੇ ਅੰਤਰਰਾਜੀ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼, ਦੀਪਕ ਨਾਂਦਲ ਗਰੋਹ ਦੇ 4 ਮੈਂਬਰ ਕਾਬੂ

ਚੰਡੀਗੜ੍ਹ, 11 ਅਗਸਤ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ 15 ਅਗਸਤ ਦੇ ਮੱਦੇਨਜ਼ਰ ਕੀਤੀ ਜਾ ਰਹੀ ਸਖ਼ਤ ਨਾਕਾਬੰਦੀ ਦੌਰਾਨ ਅੰਤਰਰਾਸ਼ਟਰੀ ਤੇ ਅੰਤਰਰਾਜੀ ਹਥਿਆਰ ਤਸਕਰੀ ਦੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਦੀਪਕ ਨਾਂਦਲ ਗਰੋਹ ਦੇ ਚਾਰ ਮੈਂਬਰਾਂ...

ਅਜੀਤ ਡੈਸਕ 11-08-2026

ਚੰਡੀਗੜ੍ਹ, 11 ਅਗਸਤ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ 15 ਅਗਸਤ ਦੇ ਮੱਦੇਨਜ਼ਰ ਕੀਤੀ ਜਾ ਰਹੀ ਸਖ਼ਤ ਨਾਕਾਬੰਦੀ ਦੌਰਾਨ ਅੰਤਰਰਾਸ਼ਟਰੀ ਤੇ ਅੰਤਰਰਾਜੀ ਹਥਿਆਰ ਤਸਕਰੀ ਦੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਦੀਪਕ ਨਾਂਦਲ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇਕ ਜਿਗਾਨਾ ਪਿਸਤੌਲ ਸਮੇਤ ਕੁੱਲ ਤਿੰਨ ਪਿਸਤੌਲ, 4 ਮੈਗਜ਼ੀਨ ਅਤੇ .30 ਬੋਰ ਦੇ 19 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਦੇ ਐੱਸ.ਪੀ. ਆਪ੍ਰੇਸ਼ਨਜ਼ ਗੀਤਾਂਜਲੀ ਖੰਡੇਲਵਾਲ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਇਸੇ ਤਹਿਤ ਪੁਲਿਸ ਵਲੋਂ ਨਾਕਾਬੰਦੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਅਜੇ (19), ਵਾਸੀ ਜੀਂਦ, ਹਰਿਆਣਾ, ਰੋਹਿਤ (18.5), ਵਾਸੀ ਜੀਂਦ ਅਤੇ ਦੇਵ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ 'ਤੇ ਬਾਅਦ ਵਿਚ ਨਿਸ਼ਾਂਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਹਥਿਆਰਾਂ ਦੀ ਵਰਤੋਂ ਗੁਰੂਗ੍ਰਾਮ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਨਿਸ਼ਾਂਤ ਸਿੰਘ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਕੋਈ ਅਪਰਾਧਿਕ ਪਿਛੋਕੜ ਸਾਹਮਣੇ ਨਹੀਂ ਆਇਆ। ਪੁਲਿਸ ਵਲੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹਥਿਆਰ ਕਿਥੋਂ ਲਿਆਂਦੇ ਗਏ ਸਨ ਅਤੇ ਇਸ ਗਰੋਹ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਇਸ ਸੰਬੰਧੀ ਥਾਣਾ ਸੈਕਟਰ-31 ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਅਟਾਰੀ-ਵਾਹਗਾ ਬਾਰਡਰ ਖੋਲਣ ਲਈ ਅਟਾਰੀ ਸਰਹੱਦ ਪਹੁੰਚੀ ਮੋਟਰਸਾਈਕਲ ਰੈਲੀ ਅਗਲੀ ਖ਼ਬਰ ਪੂਰਾ ਦੇਸ਼ ਜਾਣਦਾ ਹੈ, ਰਾਹੁਲ ਗਾਂਧੀ ਕਿਸੇ ਦਾ ਵੀ ਸਾਹਮਣਾ ਕਰਨ ਲਈ ਤਿਆਰ ਹਨ - ਰਾਜਾ ਵੜਿੰਗ