11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਜਪਾ, ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਤੇ ਤੁਲੀ ਹੋਈ ਹੈ - ਹਰਭਜਨ ਸਿੰਘ ਦੇ ਟਵੀਟ 'ਤੇ, ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ) - ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ...

ਅਜੀਤ ਡੈਸਕ 11-08-2026

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ) - ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਇਸ ਦੇ ਮੱਦੇ ਨਜ਼ਰ ਉਨਾਂ ਨੇ ਪੰਜਾਬ ਤੋਂ ਰਾਜ ਸਭਾ ਗਏ ਮੈਂਬਰ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕ੍ਰਿਕਟਰ ਰਹੇ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਇਕ ਵੀਡੀਓ ਦਾ ਹਵਾਲਾ ਦੇ ਕੇ ਕਿਹਾ ਕਿ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਵੀਡੀਓ ਭਾਰਤੀ ਜਨਤਾ ਪਾਰਟੀ ਦੇ ਰਾਜ, ਰਾਜਸਥਾਨ ਦੀ ਹੈ। ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਉਨ੍ਹਾਂ ਕਿਹਾ ਕਿ ਹਰਭਜਨ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਕੇ ਭਾਜਪਾ ਦੀ ਨੀਤੀ 'ਤੇ ਚੱਲ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੋਛੇ ਹੱਥਕੰਡੇ ਅਪਨਾ ਕੇ ਪੰਜਾਬ ਦੀ ਨੌਜਵਾਨੀ ਨੂੰ ਨਿਸ਼ਾਨਾ ਬਣਾ ਰਹੀ ਹੈ ਉਨਾਂ ਦੋਸ਼ ਲਾਇਆ ਕਿ ਨਸ਼ੇ ਸਾਰੇ ਭਾਰਤੀ ਜਨਤਾ ਪਾਰਟੀ ਦੇ ਰਾਜ ਗੁਜਰਾਤ ਤੋਂ ਹੀ ਪੰਜਾਬ ਵਿਚ ਭੇਜੇ ਜਾ ਰਹੇ ਹਨ। ਹਰਭਜਨ ਸਿੰਘ ਭੱਜੀ ਤੇ ਇਸ ਵੀਡੀਓ ਸੰਬੰਧੀ ਕੋਈ ਕਾਰਵਾਈ ਕਰਨ ਸੰਬੰਧੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੰਬੰਧੀ ਉਹ ਆਪਣੀ ਲੀਗਲ ਟੀਮ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ਤੇ ਇਸ ਤੋਂ ਅੱਗੇ ਉਹ ਜ਼ਰੂਰ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਸਰਕਾਰ ਬਣਾਉਣ ਲਈ ਚੁਣਿਆ ਸੀ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਜਿੱਤਾਂ ਦਾ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ। ਇਸੇ ਦੌਰਾਨ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਦੇ ਕਰੀਬ 3 ਹਜ਼ਾਰ ਸਟੇਡੀਅਮ ਬਣਾਏ ਗਏ ਹਨ ਜਦਕਿ 6 ਹਜ਼ਾਰ ਹੋਰ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਇਸ ਗੱਲੋਂ ਕਰੜੇ ਹੱਥੀ ਲਿਆ ਕਿ ਪੰਜਾਬ ਦਾ ਇੰਟਰਨੈਸ਼ਨਲ ਬਾਰਡਰ 550 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ ਜਿੱਥੇ ਕੇਂਦਰ ਦੀ ਹੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਾ ਕਿਸ ਤਰ੍ਹਾਂ ਪੰਜਾਬ ਵਿਚ ਪ੍ਰਵੇਸ਼ ਕਰ ਰਿਹਾ ਹੈ ਤੇ ਕੇਂਦਰ ਸਰਕਾਰ ਇਸ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫਲ ਹੋਈ ਹੈ।

ਪਿਛਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਰਾਹੁਲ ਗਾਂਧੀ ਸਦਨ ਤੋਂ ਭੱਜ ਰਹੇ ਹਨ, ਝਾਰਖੰਡ ਵਿਚ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ 'ਤੇ ਵੀ ਚੁੱਪ ਹਨ - ਤਰੁਣ ਚੁੱਘ