ਪਟਿਆਲਾ, 11 ਅਗਸਤ- ਡਾ. ਬਲਬੀਰ ਸਿੰਘ ਵਲੋਂ ਅੱਜ ਲੋਕ ਮਿਲਣੀ ਦੌਰਾਨ ਪਟਿਆਲਾ ਦਿਹਾਤੀ ਦੇ ਪਿੰਡ ਕਾਲਵਾ ਵਿਖੇ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਗਰਾਂਟਾਂ ਸੌਂਪੀਆਂ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਗਰਾਂਟਾਂ ਨਾਲ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਲੋਕਾਂ ਨੂੰ ਹੋਰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਪੰਜਾਬ ਦੇ ਹਰ ਪਿੰਡ ਤੇ ਹਰ ਵਾਰਡ ਦੇ ਵਿਕਾਸ ਲਈ ਵਚਨਬੱਧ ਹੈ।