11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਨਾਮ ਨੇੜਲੇ ਪਿੰਡ ਭਰੂਰ ਵਿਚ ਇਕ ਵਿਅਕਤੀ ਦੀ ਹੱਤਿਆ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) ,11 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਨੇੜਲੇ ਪਿੰਡ ਭਰੂਰ ਵਿਖੇ ਇਕ..

ਅਜੀਤ ਡੈਸਕ 11-08-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) ,11 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਨੇੜਲੇ ਪਿੰਡ ਭਰੂਰ ਵਿਖੇ ਇਕ ਵਿਅਕਤੀ ਦੀ ਹੱਤਿਆ ਹੋਣ ਦੀ ਖ਼ਬਰ ਹੈ। ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐਸ. ਐਚ. ਓ. ਇੰਸਪੈਕਟਰ ਪ੍ਰਤੀਕ ਜ਼ਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਦਾ ਆਪਸ ਵਿਚ ਗੂੜਾ ਪਿਆਰ ਸੀ ਅਤੇ ਬੀਤੀ ਰਾਤ ਖੇਤ ਵਿਚ ਬੈਠੇ ਦੋਵੇਂ ਸ਼ਰਾਬ ਪੀ ਰਹੇ ਸਨ।

ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ। ਜਿਸ ਨੂੰ ਲੈਕੇ ਰਣਜੀਤ ਸਿੰਘ ਨੇ ਕੁਲਵੰਤ ਸਿੰਘ ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕਰ ਦਿੱਤੇ। ਜਿਸ ਕਾਰਨ ਕੁਲਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਪਰ ਕੁਲਵੰਤ ਸਿੰਘ (65) ਪੁੱਤਰ ਜਾਗਰ ਸਿੰਘ ਵਾਸੀ ਭਰੂਰ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਮੌਤ ਹੋ ਗਈ।

ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਿਸ ਵਲੋਂ ਰਣਜੀਤ ਸਿੰਘ ਵਾਸੀ ਭਰੂਰ ਖਿਲਾਫ਼ ਬੀ. ਐਨ. ਐਸ. ਐਸ ਦੀ ਧਾਰਾ 103(1) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਪਿਛਲੀ ਖ਼ਬਰ ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੈਸੋ ਆਪਰੇਸ਼ਨ ਚਲਾਇਆ ਅਗਲੀ ਖ਼ਬਰ ਤਿੰਨ ਨੌਜਵਾਨਾਂ ਦੇ ਇਕੱਠੇ ਖਾਧੀ ਸਲਫਾਸ, ਇਕ ਦੀ ਮੌਤ