11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਾਵੜੀਆਂ ਨਾਲ ਦੁਰਵਿਵਹਾਰ ਕਰਨ ਵਾਲਾ ਹੌਲਦਾਰ ਮੁਅੱਤਲ

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਦੇਰ ਰਾਤ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ...

ਅਜੀਤ ਡੈਸਕ 11-08-2026

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਦੇਰ ਰਾਤ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ ਕਾਵੜੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ਮਾਨਸਾ ਪੁਲਿਸ ਨੇ ਮੁਅੱਤਲ ਕਰ ਦਿੱਤਾ ਹੈ। ਕਾਬਲੇ-ਗ਼ੌਰ ਰਹੇ ਇਹ ਪੁਲਿਸ ਕਰਮਚਾਰੀ ਉੱਥੇ ਡਿਊਟੀ ਨਿਭਾਅ ਰਿਹਾ ਸੀ ਤਾਂ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆਏ ਕਾਵੜੀਆਂ ਨਾਲ ਉਸ ਨੇ ਕਿਸੇ ਮੁੱਦੇ 'ਤੇ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ।

ਮੌਕੇ 'ਤੇ ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਤੇ ਹੋਰ ਪਹੁੰਚ ਗਏ, ਜਿਨ੍ਹਾਂ ਨੇ ਤੁਰੰਤ ਥਾਣਾ ਸ਼ਹਿਰੀ-1 ਦੇ ਮੁਖੀ ਸੁਖਜੀਤ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸੰਪਰਕ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਹੌਲਦਾਰ ਨੇ ਸ਼ਰਾਬ ਦੇ ਨਸ਼ੇ 'ਚ ਕਾਵੜੀਆਂ ਨੂੰ ਬੁਰਾ ਭਲਾ ਕਿਹਾ। ਥਾਣਾ ਮੁਖੀ ਨੇ ਤੁਰੰਤ ਉਸ ਦਾ ਸਿਵਲ ਹਸਪਤਾਲ ਵਿਖੇ ਮੁਆਇਨਾ ਕਰਵਾ ਦਿੱਤਾ।

ਹਰਜਿੰਦਰ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਸਾਹਮਣੇ ਆਇਆ ਹੈ ਕਿ ਉਕਤ ਕਰਮਚਾਰੀ ਨੇ ਡਿਊਟੀ ਦੌਰਾਨ ਸ਼ਰਾਬ ਪੀਤੀ ਹੋਈ ਸੀ, ਜਿਸ ਕਰਕੇ ਬਦਸਲੂਕੀ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ 20.44 ਗ੍ਰਾਮ ਹੈਰੋਇਨ ਤੇ 5.60 ਲੱਖ ਰੁਪਏ ਡਰੱਗ ਮਨੀ ਸਣੇ ਤਸਕਰ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 4 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ