12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ

ਮਹਾਰਾਸ਼ਟਰ, 12 ਅਗਸਤ- ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਕਈ ਲੋਕ ਦੱਬ ਗਏ। ਪੁਲਿਸ ਨੇ ਕਿਹਾ ਕਿ ਦੋ ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਛੇ ਤੋਂ ਅੱਠ ਹੋਰ ਅਜੇ ਵੀ ਫਸੇ ਹੋ ਸਕਦੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੁੰਬਈ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ।

ਅਜੀਤ ਡੈਸਕ 12-08-2026

ਮੀਡੀਆ ਰਿਪੋਰਟਾਂ ਅਨੁਸਾਰ ਮੁੰਬਈ ਦੇ ਘਾਟਕੋਪਰ ਇਲਾਕੇ ਦੇ ਇਕ ਹਿੱਸੇ, ਚਿਰਾਗ ਨਗਰ ਵਿਚ ਜ਼ਮੀਨ ਖਿਸਕਣ ਕਾਰਨ ਗੌਸੀਆ ਚਾਲ 'ਤੇ ਇਕ ਪਹਾੜ ਡਿੱਗ ਗਿਆ ਤੇ ਕਈ ਲੋਕ ਮਲਬੇ ਹੇਠ ਦੱਬ ਗਏ। ਦੋ ਲੋਕਾਂ ਦੀ ਮੌਤ ਹੋ ਗਈ ਹੈ ਹਾਲਾਂਕਿ ਛੇ ਤੋਂ ਅੱਠ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ, ਅਤੇ ਬਚਾਅ ਕਾਰਜ ਜਾਰੀ ਹਨ। ਪੁਲਿਸ ਨੇ ਕਿਹਾ ਕਿ ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਵਾਪਰੀ। ਮਹਾਰਾਸ਼ਟਰ ਪੁਲਿਸ ਅਤੇ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। 

ਪਿਛਲੀ ਖ਼ਬਰ ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਜਲੰਧਰ ਦੇ ਗੁਰੁਆਰਾ ਸਾਹਿਬ ’ਚ ਗ੍ਰੰਥੀ ਨੇ ਪੀਤੀ ਬੀੜੀ