12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਗਰ ਕੌਂਸਲ ਰਾਮਾ ਦੀ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਸੰਬੰਧੀ ਕਰਵਾਇਆ ਸਮਾਗਮ

ਰਾਮਾ ਮੰਡੀ, (ਬਠਿੰਡਾ), 12 ਅਗਸਤ (ਗੁਰਪ੍ਰੀਤ ਸਿੰਘ ਅਰੋੜਾ) - ਨਗਰ ਕੌਂਸਲ ਰਾਮਾ ਮੰਡੀ ਦੀ ਪ੍ਰਧਾਨ ਰੁਚਿਕਾ ਗੋਇਲ ਨੇ ਆਪਣਾ ਅਹੁਦਾ ਰਸਮੀ ਤੌਰ 'ਤੇ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ ਅੱਜ ਕਰਵਾਇਆ ਗਿਆ। ਇਸ...

ਅਜੀਤ ਡੈਸਕ 12-08-2026

ਰਾਮਾ ਮੰਡੀ, (ਬਠਿੰਡਾ), 12 ਅਗਸਤ (ਗੁਰਪ੍ਰੀਤ ਸਿੰਘ ਅਰੋੜਾ) - ਨਗਰ ਕੌਂਸਲ ਰਾਮਾ ਮੰਡੀ ਦੀ ਪ੍ਰਧਾਨ ਰੁਚਿਕਾ ਗੋਇਲ ਨੇ ਆਪਣਾ ਅਹੁਦਾ ਰਸਮੀ ਤੌਰ 'ਤੇ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ ਅੱਜ ਕਰਵਾਇਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਵਲੋਂ ਅਹੁਦੇਦਾਰ ਨੂੰ ਉਨ੍ਹਾਂਦੀਆਂ ਕੁਰਸੀਆਂ 'ਤੇ ਬਿਠਾਇਆ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ। ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਅਹੁਦੇਦਾਰਾਂ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਅਪੀਲ ਕੀਤੀ। ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਰੁਚਿਕਾ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਡੀ ਦੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ।

ਪਿਛਲੀ ਖ਼ਬਰ “ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 5 ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਅਗਲੀ ਖ਼ਬਰ 'ਖੇਡਾਂ ਵਤਨ ਪੰਜਾਬ ਦੀਆਂ’ ਸੰਬੰਧੀ ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ