12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਏਐੱਸਪੀ ਜ਼ੀਰਕਪੁਰ ਦੀ ਮੀਟਿੰਗ, ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਦੀ ਅਪੀਲ

ਜ਼ੀਰਕਪੁਰ (ਮੁਹਾਲੀ), 12 ਅਗਸਤ - ਸਬ-ਡਿਵੀਜ਼ਨ ਜ਼ੀਰਕਪੁਰ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਏਐੱਸਪੀ ਜ਼ੀਰਕਪੁਰ ਵਲੋਂ ਵੱਖ-ਵੱਖ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ...

ਅਜੀਤ ਡੈਸਕ 12-08-2026

ਜ਼ੀਰਕਪੁਰ (ਮੁਹਾਲੀ), 12 ਅਗਸਤ - ਸਬ-ਡਿਵੀਜ਼ਨ ਜ਼ੀਰਕਪੁਰ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਏਐੱਸਪੀ ਜ਼ੀਰਕਪੁਰ ਵਲੋਂ  ਵੱਖ-ਵੱਖ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਚੱਲ ਰਹੀ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਪੱਧਰ ’ਤੇ ਪੁਲਿਸ ਅਤੇ ਲੋਕਾਂ ਵਿਚਾਲੇ ਤਾਲਮੇਲ ਵਧਾਉਣ ’ਤੇ ਜ਼ੋਰ ਦਿੱਤਾ ਗਿਆ।
ਏਐੱਸਪੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਸਰਗਰਮ ਭੂਮਿਕਾ ਵੀ ਬੇਹੱਦ ਜ਼ਰੂਰੀ ਹੈ। ਵੀਡੀਸੀ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਿਲ ਦਿਖਾਈ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਵੀਡੀਸੀ ਮੈਂਬਰਾਂ ਨੂੰ ਆਪਣੇ ਇਲਾਕਿਆਂ ਵਿਚ ਰਹਿ ਰਹੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਿਰਾਏਦਾਰਾਂ ਦੀ ਤਸਦੀਕ ਨਾਲ ਸ਼ੱਕੀ ਅਤੇ ਅਪਰਾਧਿਕ ਅਨਸਰਾਂ ’ਤੇ ਨਜ਼ਰ ਰੱਖਣ ਦੇ ਨਾਲ ਇਲਾਕੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਵੀਡੀਸੀ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਗਏ। ਪੁਲਿਸ ਮੁਤਾਬਕ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਏਐੱਸਪੀ ਨੇ ਵੀਡੀਸੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਹੈ ਅਤੇ ਪੁਲਿਸ-ਪਬਲਿਕ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਾ-ਮੁਕਤ, ਸੁਰੱਖਿਅਤ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਇੰਚਾਰਜ ਐਲਾਨਿਆ, ਹਲਕੇ ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਜ਼ਬਤ ਕਰਕੇ ਕੱਟੇ ਚਲਾਨ