ਕਰਨਾਲ (ਹਰਿਆਣਾ), 12 ਅਗਸਤ (ਗੁਰਮੀਤ ਸਿੰਘ ਸੱਗੂ) - ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਮਿਤੀ 22 ਜੂਨ 2026 ਨੂੰ ਰੇਲਵੇ ਸਟੇਸ਼ਨ ਸ੍ਰੀ ਅੰਮ੍ਰਿਤਸਰ ਵਿਖੇ ਅਚਾਨਕ ਇਕ ਦਰੱਖ਼ਤ ਡਿੱਗਣ ਕਰਕੇ ਵਾਪਰੇ ਦੁਖਦ ਹਾਦਸੇ ਵਿਚ ਰੋਣਕ ਸਿੰਘ ਵਾਸੀ ਸਿਰਸਾ, ਹਰਿਆਣਾ ਦੇ 13 ਸਾਲਾ ਸਪੁੱਤਰ ਕਾਕਾ ਰਾਜਪ੍ਰੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਦੀ ਮੰਦਭਾਗੀ ਘਟਨਾ ਵਾਪਰ ਗਈ ਸੀ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਨੇ ਪਰਿਵਾਰ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ ਕੀਤਾ ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਿਸੇ ਕੁਦਰਤੀ ਆਪਦਾ, ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ, ਲੋੜਵੰਦ ਗਰੀਬ ਸਿੱਖ ਪਰਿਵਾਰਾਂ ਦੀ ਸਹਾਇਤਾ ਆਦਿ ਸਮੇਂ ਸਮੇਂ 'ਤੇ ਕੀਤੀਆਂ ਜਾਂਦੀਆਂ ਹਨ।
ਤਾਜ਼ਾ ਖ਼ਬਰਾਂ
Free
ਐਸ.ਜੀ.ਪੀ.ਸੀ. ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈਕ ਭੇਟ
ਕਰਨਾਲ (ਹਰਿਆਣਾ), 12 ਅਗਸਤ (ਗੁਰਮੀਤ ਸਿੰਘ ਸੱਗੂ) - ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਅਜੀਤ ਡੈਸਕ
12-08-2026