12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡਾਕਟਰ ਜਗਦੀਪ ਰਾਣਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਖਮਾਣੋਂ (ਫ਼ਤਹਿਗੜ੍ਹ ਸਾਹਿਬ), 12 ਅਗਸਤ (ਮਨਮੋਹਣ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਡਾਕਟਰ ਜਗਦੀਪ ਸਿੰਘ ਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ।ਇਹ ਨਿਯੁਕਤੀ...

ਅਜੀਤ ਡੈਸਕ 12-08-2026

ਖਮਾਣੋਂ (ਫ਼ਤਹਿਗੜ੍ਹ ਸਾਹਿਬ), 12 ਅਗਸਤ (ਮਨਮੋਹਣ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਡਾਕਟਰ ਜਗਦੀਪ ਸਿੰਘ ਰਾਣਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ  ਬਾਰੇ  ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ।ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਆਪਣੀ ਨਿਯੁਕਤੀ 'ਤੇ ਡਾਕਟਰ ਜਗਦੀਪ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ  ਸਕੱਤਰ ਜਰਨਲ ਅਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬੱਸੀ ਪਠਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ  ਹੈ ।ਇਸ ਦੌਰਾਨ ਗੱਲਬਾਤ ਕਰਦਿਆਂ ਡਾਕਟਰ ਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਮਿਹਨਤੀ ਅਤੇ ਇਮਾਨਦਾਰ, ਵਫਾਦਾਰ ਆਗੂਆਂ ਲਈ ਹਮੇਸ਼ਾ ਹੀ ਸਤਿਕਾਰ ਅਤੇ ਅਹੁਦੇ ਦਿੱਤੇ ਜਾਂਦੇ ਰਹੇ ਹਨ, ਜਿਸ ਬਦਲੇ ਉਨ੍ਹਾਂ ਵਲੋਂ ਪਾਰਟੀ ਲਈ ਕੀਤੀ ਗਈ ਸੇਵਾ ਦੇ ਚਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਮਾਣੇ ਨੂੰ ਇਹ ਮਾਣ ਬਖਸ਼ਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਡਾਕਟਰ ਰਾਣਾ ਦਾ ਨਿਯੁਕਤੀ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। 

ਪਿਛਲੀ ਖ਼ਬਰ ਟਹਿਲ ਸਿੰਘ ਔਜਲਾ ਸ਼੍ਰੋਮਣੀ ਅਕਾਲੀ ਦਲ (ਬ) ਪੀ.ਏ.ਸੀ. ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਐਸ.ਜੀ.ਪੀ.ਸੀ. ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈਕ ਭੇਟ