12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਹਾੜੇ ਮੌਕੇ ਸੰਭਾਵਿਤ ਚੁਣੌਤੀ ਨਾਲ ਨਜਿੱਠਣ ਲਈ ਪੁਲਿਸ ਬਲ ਪੂਰੀ ਤਰ੍ਹਾਂ ਤਿਆਰ - ਡੀਜੀਪੀ ਯਾਦਵ

ਫ਼ਿਰੋਜ਼ਪੁਰ, 12 ਅਗਸਤ (ਗੁਰਿੰਦਰ ਸਿੰਘ) - ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਤੀਜੇ ਦਿਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ...

ਅਜੀਤ ਡੈਸਕ 12-08-2026

ਫ਼ਿਰੋਜ਼ਪੁਰ, 12 ਅਗਸਤ (ਗੁਰਿੰਦਰ ਸਿੰਘ) - ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਤੀਜੇ ਦਿਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਫ਼ਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਆਪਕ ਕਾਨੂੰਨ-ਵਿਵਸਥਾ ਸੰਬੰਧੀ ਸਮੀਖਿਆ ਮੀਟਿੰਗਾਂ ਕੀਤੀਆਂ। ਡੀਜੀਪੀ ਨੇ ਅਧਿਕਾਰੀਆਂ ਨੂੰ ਚੌਕਸੀ ਵਧਾਉਣ, ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਪ੍ਰਬੰਧ ਪ੍ਰਭਾਵਸ਼ਾਲੀ ਬਣਾਉਣ ਅਤੇ ਭੀੜ ਵਾਲੇ ਸਥਾਨਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵਿਤ ਚੁਣੌਤੀ ਨਾਲ ਨਜਿੱਠਣ ਲਈ ਪੁਲਿਸ ਬਲ ਪੂਰੀ ਤਰ੍ਹਾਂ ਤਿਆਰ ਰਹੇ ਅਤੇ ਕਿਸੇ ਵੀ ਘਟਨਾ ’ਤੇ ਤੁਰੰਤ ਤੇ ਤਾਲਮੇਲ ਵਾਲੀ ਪ੍ਰਤੀਕਿਰਿਆ ਯਕੀਨੀ ਬਣਾਈ ਜਾਵੇ।ਫ਼ਿਰੋਜ਼ਪੁਰ ਵਿਖੇ ਡੀਜੀਪੀ ਨੇ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਰੇਂਜਾਂ ਦੀ ਸੁਰੱਖਿਆ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਫ਼ਿਰੋਜ਼ਪੁਰ, ਤਰਨ ਤਾਰਨ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੀ ਸੁਰੱਖਿਆ ਸਥਿਤੀ ਦਾ ਵੀ ਵਿਸ਼ੇਸ਼ ਤੌਰ ’ਤੇ ਮੁਲਾਂਕਣ ਕੀਤਾ ਗਿਆ।

ਪਿਛਲੀ ਖ਼ਬਰ ਐਨਆਈਏ ਨੇ ਤਾਮਿਲਨਾਡੂ ਅਤੇ ਮਿਜ਼ੋਰਮ ਵਿਚ 13 ਥਾਵਾਂ 'ਤੇ ਚਲਾਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਮੈਨੂੰ ਨਹੀਂ ਲੱਗਦਾ ਕਾਂਗਰਸ ਕਦੇ ਵੀ ਹਿਮਾਚਲ ਦੀ ਸੱਤਾ ਵਿਚ ਵਾਪਸ ਆਵੇਗੀ - ਕੰਗਨਾ ਰਣੌਤ