13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੂੰ ਤਾਜਪੋਸ਼ੀ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁਬਾਰਕਬਾਦ ਦਿੱਤੀ

ਫਤਿਹਗੜ੍ਹ ਚੂੜੀਆਂ, 13 ਅਗਸਤ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ’ਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ’ਚ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਥਾਪੜਾ ਦੇ ਕੇ ਖੜੇ ਕੀਤੇ ਗਏ ਉਮੀਦਵਾਰ ਕੁਲਵਿੰਦਰ ਸਿੰਘ ਲਾਲੀ ਬਹੁਮਤ ਹਾਸਲ ਕਰਕੇ ਚੋਣ ਜਿੱਤ ਕੇ ਨਗਰ ਕੌਂਸਲ ਦੇ ਪ੍ਰਧਾਨ ਬਣੇ ਸਨ।

ਅਜੀਤ ਡੈਸਕ 13-08-2026

ਫਤਿਹਗੜ੍ਹ ਚੂੜੀਆਂ, 13 ਅਗਸਤ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ’ਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ’ਚ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਥਾਪੜਾ ਦੇ ਕੇ ਖੜੇ ਕੀਤੇ ਗਏ ਉਮੀਦਵਾਰ ਕੁਲਵਿੰਦਰ ਸਿੰਘ ਲਾਲੀ ਬਹੁਮਤ ਹਾਸਲ ਕਰਕੇ ਚੋਣ ਜਿੱਤ ਕੇ ਨਗਰ ਕੌਂਸਲ ਦੇ ਪ੍ਰਧਾਨ ਬਣੇ ਸਨ। ਅੱਜ ਉਨ੍ਹਾਂ ਦੇ ਪ੍ਰਧਾਨਗੀ ਦੀ ਤਾਜ ਪੋਸ਼ੀ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਸ਼ਹਿਰ ਵਾਸੀਆਂ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਹੋਈ। ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਜਿੱਤ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਅਸਰ ਰਸੂਖ ਅਤੇ ਮੌਜੂਦਾ ਸਰਕਾਰ ਦੀਆਂ ਘਟੀਆ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਹ ਫਤਿਹਗੜ੍ਹ ਚੂੜੀਆਂ ਸ਼ਹਿਰ ਅਤੇ ਦਿਹਾਤੀ ਖੇਤਰ ਅੰਦਰ ਚੰਗਾ ਵਿਕਾਸ ਕਰਨ ਦਾ ਵਿਸ਼ਵਾਸ ਦਿਵਾਉਂਦੇ ਹਨ। ਉਨ੍ਹਾਂ ਨੇ ਨਗਰ ਪਾਲਿਕਾ ਦੇ ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ।

ਪਿਛਲੀ ਖ਼ਬਰ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ