13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਾ ਹਮਲਾਵਰ ਜਸਪਾਲ ਸਿੰਘ ਕਾਬੂ

ਹਰਸਾ ਛੀਨਾ, 13 ਅਗਸਤ (ਕੜਿਆਲ)- ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I

ਅਜੀਤ ਡੈਸਕ 13-08-2026

ਹਰਸਾ ਛੀਨਾ, (ਅੰਮ੍ਰਿਤਸਰ), 13 ਅਗਸਤ (ਕੜਿਆਲ)- ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I ਇਸ ਸੰਬੰਧੀ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਮਾਤਾ ਜੀ ਦੇ ਦਰਸ਼ਨਾਂ ਲਈ ਆਏ ਸਨ ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮੀਆਂ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ I ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ (ਜੋ ਕਿ ਇਕ ਵਕੀਲ ਹੈ) , ਵਜੋਂ ਹੋਈ ਹੈ। ਜੋ ਕਿ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਰਿਹਾ I

ਪਿਛਲੀ ਖ਼ਬਰ ਰਾਜਸਥਾਨ ਤੋਂ ਚੰਡੀਗੜ੍ਹ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 5 ਗ੍ਰਿਫ਼ਤਾਰ ਅਗਲੀ ਖ਼ਬਰ ਹਜੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ