13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮਨਪ੍ਰੀਤ ਸਿੰਘ ਬਾਦਲ ਵਲੋਂ ਸੁਖਬੀਰ 'ਤੇ ਹੋਏ ਹਮਲੇ ਦੀ ਕੀਤੀ ਗਈ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ...

ਅਜੀਤ ਡੈਸਕ 13-08-2026

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਮਨ, ਅਰਦਾਸ ਤੇ ਸੰਗਤ ਦੀ ਇਕ ਪਵਿੱਤਰ ਜਗ੍ਹਾ ਹੈ।

ਇਸ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਤਸ਼ੱਦਦ ਦੀ ਬਿਲਕੁਲ ਵੀ ਕੋਈ ਗੁੰਜਾਇਸ਼ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਦੀ ਚੜ੍ਹਦੀ ਕਲਾ, ਤੰਦਰੁਸਤੀ ਤੇ ਸਲਾਮਤੀ ਲਈ ਅਰਦਾਸ ਕਰਦਾ ਹਾਂ। ਮਨਪ੍ਰੀਤ ਸਿੰਘ ਬਾਦਲ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਹਮਲੇ ਲਈ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਼

ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਸ ਜ਼ਖਮੀ ਹਾਲਤ ਵਿੱਚੋਂ ਲੰਘਦਿਆਂ ਵੇਖਣਾ ਮੇਰੇ ਲਈ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੀ ਮਜ਼ਬੂਤੀ ਨਾਲ ਸੁਖਬੀਰ ਅਤੇ ਪੂਰੇ ਪਰਿਵਾਰ ਨਾਲ ਖੜਾ ਹਾਂ।

ਪਿਛਲੀ ਖ਼ਬਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਪੁਲਿਸ ਨੇ ਚਲਾਈ ਚੈਕਿੰਗ ਮੁਹਿੰਮ ਤੇ ਕੀਤਾ ਫਲੈਗ ਮਾਰਚ ਅਗਲੀ ਖ਼ਬਰ ਫਗਵਾੜਾ ਮਿਲ ਵਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ 20 ਅਗਸਤ ਨੂੰ ਨੈਸ਼ਨਲ ਹਾਈਵੇ ਜਾਮ ਕਰਨਗੇ- ਕਿ...