13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲਾਲੜੂ ਤੋਂ ਸ਼ਰਧਾਲੂਆਂ ਸਮੇਤ ਤਿੰਨ ਬੱਸਾਂ ਤੀਰਥ ਯਾਤਰਾ ਲਈ ਰਵਾਨਾ

ਲਾਲੜੂ (ਮੋਹਾਲੀ), 13 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ...

ਅਜੀਤ ਡੈਸਕ 13-08-2026

ਲਾਲੜੂ (ਮੋਹਾਲੀ), 13 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਤੋਂ ਤਿੰਨ ਬੱਸਾਂ ਨੂੰ ਸ਼ਰਧਾਲੂਆਂ ਸਮੇਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਵਾਰਡ ਨੰਬਰ 11 ਦੇ ਪਿੰਡ ਡੈਹਰ ਆਲਮਗੀਰ ਤੋਂ 109ਵੀਂ ਅਤੇ 110ਵੀਂ ਬੱਸ, ਜਦਕਿ ਵਾਰਡ ਨੰਬਰ 3 ਤੋਂ 111ਵੀਂ ਬੱਸ ਨੂੰ ਵਿਧਾਇਕ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾਜਨਕ ਅਤੇ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੁਚਾਰੂ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਯਾਤਰੀ ਬਿਨ੍ਹਾਂ ਕਿਸੇ ਮੁਸ਼ਕਲ ਦੇ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ, ਕੌਂਸਲਰ ਮਲਕੀਤ ਸਿੰਘ, ਨਰੇਸ਼ ਕੁਮਾਰ ਪਤਨੀ ਭੁਪਿੰਦਰ ਸਿੰਘ ਸਮੇਤ ਹੋਰ ਕੌਂਸਲਰ, ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਹਵਾਰਾ ਦੀ ਪੈਰੋਲ 'ਤੇ ਵਿਧਾਇਕ ਪੱਪੀ ਦਾ ਵੱਡਾ ਬਿਆਨ, ਕਿਹਾ- ਮਾਂ ਨੂੰ ਮਿਲਣ ਲਈ ਸਿਰਫ਼ ਇਕ ਦਿਨ ਦੀ ਪੈਰੋਲ ਕਿਉਂ? ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਇਰਤਾਪੂਰਨ ਹਮਲੇ ਦੀ ਇਕਬਾਲ ਸਿੰਘ ਲਾਲਪੁਰਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ