ਕਪੂਰਥਲਾ, 13 ਅਗਸਤ- ਕਪੂਰਥਲਾ ਜ਼ਿਲ੍ਹੇ ਦੇ ਹਲਕਾ ਫਗਵਾੜਾ ਵਿਖੇ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕੀਤੀ। ਸ਼ਿਵ ਭਗਤਾਂ ਦਾ ਇਹ ਵਿਸ਼ਾਲ ਇਕੱਠ ਅਤੇ ਉਤਸ਼ਾਹ ਲੋਕਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ... ਸ਼ਰਧਾਲੂਆਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਪਟਿਆਲਾ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ 'ਸ਼੍ਰੀ ਕਾਲੀ ਮਾਤਾ ਮੰਦਿਰ' ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ...
ਅਸੀਂ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਹਾਂ ਤੇ ਰਹਾਂਗੇ...