14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਉਤਰਾਖੰਡ:ਚਮੋਲੀ ਸੁਰੰਗ ਹਾਦਸੇ 'ਚ 7 ਲੋਕਾਂ ਦੀ ਮੌਤ, ਮੌਕੇ ’ਤੇ ਪੁੱਜੇ ਮੁੱਖ ਮੰਤਰੀ ਧਾਮੀ

ਦੇਹਰਾਦੂਨ, 14 ਅਗਸਤ- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੱਪਲਕੋਟੀ ਵਿਚ ਇਕ ਨਿਰਮਾਣ ਅਧੀਨ ਸੁਰੰਗ ਵਿਚ ਹੋਏ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਤਿੰਨ ਹੋਰ ਫਸੇ ਹੋਏ ਹਨ। ਬਚਾਅ ਟੀਮਾਂ ਨੇ 19 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਬਚਾਏ ਗਏ ਲੋਕਾਂ ਵਿਚੋਂ 13 ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਅਜੀਤ ਡੈਸਕ 14-08-2026

ਇਕ ਗੰਭੀਰ ਜ਼ਖਮੀ ਵਿਅਕਤੀ ਨੂੰ ਸ਼੍ਰੀਨਗਰ ਦੇ ਇਕ ਉੱਚ ਕੇਂਦਰ ਵਿਚ ਰੈਫਰ ਕੀਤਾ ਗਿਆ ਹੈ। ਸੁਰੰਗ ਦੇ ਅੰਦਰ ਪਾਣੀ ਅਤੇ ਮਲਬੇ ਕਾਰਨ ਬਚਾਅ ਕਾਰਜ ਚੁਣੌਤੀਪੂਰਨ ਬਣਿਆ ਹੋਇਆ ਹੈ। ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਬਚਾਅ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

ਪ੍ਰਸ਼ਾਸਨ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਮੌਕੇ 'ਤੇ ਤਾਇਨਾਤ ਹਨ। ਸੁਰੰਗ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਫੌਜ ਦੀ ਇਕ ਟੀਮ ਵੀ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮੌਕੇ 'ਤੇ ਪਹੁੰਚੇ ਹਨ ਅਤੇ ਆਫ਼ਤ ਪ੍ਰਭਾਵਿਤ ਸੁਰੰਗ ਖੇਤਰ ਵਿਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਗੋਪੇਸ਼ਵਰ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਉਹ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਣਗੇ।

ਪਿਛਲੀ ਖ਼ਬਰ ਐਸ.ਪੀ. ਨਵਰੀਤ ਸਿੰਘ ਵਿਰਕ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਨਣ ਲਈ ਹਰਸਿਮਰਤ ਕੌਰ ਬਾਦਲ ਨੇ ਕੀਤਾ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾ...