ਨਵੀਂ ਦਿੱਲੀ, 14 ਅਗਸਤ- ਆਜ਼ਾਦੀ ਦਿਹਾੜੇ ਤੋਂ ਠੀਕ ਇਕ ਦਿਨ ਪਹਿਲਾਂ, ਦਿੱਲੀ ਹਾਈ ਕੋਰਟ ਨੂੰ ਮਿਲੀ ਬੰਬ ਦੀ ਧਮਕੀ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਫ਼ੜਾ ਦਫ਼ੜੀ ਮੱਚ ਗਈ। ਹਾਈ ਕੋਰਟ ਨੂੰ ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ, ਇਮਾਰਤ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਸੰਬੰਧਿਤ ਏਜੰਸੀਆਂ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਧਮਕੀ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੇ ਹਾਈ ਕੋਰਟ ਕੰਪਲੈਕਸ ਦੇ ਅੰਦਰ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ। ਸੁਰੱਖਿਆ ਜਾਂਚਾਂ ਨੂੰ ਤੇਜ਼ ਕਰ ਦਿੱਤਾ ਗਿਆ।