14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਜਾਂਚ ਲਈ ਗੁਰਦੁਆਰਾ ਮਾਤਾ ਸਾਹਿਬ ਦੇਵ ਵਿਖੇ ਪੁੱਜੇ ਪੁਲਿਸ ਅਧਿਕਾਰੀ

ਹਜ਼ੂਰ ਸਾਹਿਬ/ਹਲਵਾਰਾ, 14 ਅਗਸਤ (ਮਨਦੀਪ ਸਿੰਘ ਉੱਭੀ)- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਲਈ ਅੱਜ ਪੁਲਿਸ ਅਧਿਕਾਰੀ ਗੁਰਦੁਆਰਾ ਮਾਤਾ ਸਾਹਿਬ ਦੇਵ ਵਿਖੇ ਘਟਨਾ ਸਥਾਨ ’ਤੇ ਪੁੱਜੇ। ਪੁਲਿਸ ਮੁਖੀ, ਸਿਟੀ ਐਸ.ਪੀ., ਡੀ.ਐਸ.ਪੀ. ਸਮੇਤ ਥਾਣਾ ਮੁਖੀ ਮੁਦਖੇੜਾ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਚਸ਼ਮਦੀਦਾਂ ਤੋਂ ਘਟਨਾ ਸੰਬੰਧੀ ਜਾਣਕਾਰੀ ਇਕੱਤਰ ਕੀਤੀ।

ਅਜੀਤ ਡੈਸਕ 14-08-2026

ਹਜ਼ੂਰ ਸਾਹਿਬ/ਹਲਵਾਰਾ, 14 ਅਗਸਤ (ਮਨਦੀਪ ਸਿੰਘ ਉੱਭੀ)- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਲਈ ਅੱਜ ਪੁਲਿਸ ਅਧਿਕਾਰੀ ਗੁਰਦੁਆਰਾ ਮਾਤਾ ਸਾਹਿਬ ਦੇਵ ਵਿਖੇ ਘਟਨਾ ਸਥਾਨ ’ਤੇ ਪੁੱਜੇ। ਪੁਲਿਸ ਮੁਖੀ, ਸਿਟੀ ਐਸ.ਪੀ., ਡੀ.ਐਸ.ਪੀ. ਸਮੇਤ ਥਾਣਾ ਮੁਖੀ ਮੁਦਖੇੜਾ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਚਸ਼ਮਦੀਦਾਂ ਤੋਂ ਘਟਨਾ ਸੰਬੰਧੀ ਜਾਣਕਾਰੀ ਇਕੱਤਰ ਕੀਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿਚ ਜਸਪਾਲ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਹਮਲੇ ਦੌਰਾਨ ਜ਼ਖ਼ਮੀ ਹੋਏ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰ ਹਸਪਤਾਲ ਵਿਚ ਇਲਾਜ ਅਧੀਨ ਹਨ। ਡੀ.ਐਸ.ਪੀ. ਬੇਂਦਰੇ, ਨਾਂਦੇੜ ਸਾਹਿਬ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਸੰਬੰਧਿਤ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਉਧਰ, ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲਣ ਉਪਰੰਤ ਉਹ ਪਰਿਵਾਰ ਸਮੇਤ ਪੰਜਾਬ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਜ਼ਖ਼ਮੀ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਨਾਲ ਇਕ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਾਂਦੇੜ ਵਿਚ ਹੋਏ ਹਮਲੇ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਲਈ ਇੰਸਪੈਕਟਰ ਸੰਤੋਸ਼ ਕੇਂਦਰੇ ਨੇ ਬਹਾਦਰੀ ਭਰਿਆ ਹੌਂਸਲਾ ਦਿਖਾਇਆ।

ਬੀਬਾ ਬਾਦਲ ਨੇ ਕਿਹਾ ਕਿ ਇੰਸਪੈਕਟਰ ਕੇਂਦਰੇ ਆਪਣੀ ਜਾਨ ਖਤਰੇ ਵਿਚ ਪਾ ਕੇ ਸੁਖਬੀਰ ਸਿੰਘ ਬਾਦਲ ਦੀ ਰੱਖਿਆ ਲਈ ਮਨੁੱਖੀ ਢਾਲ ਵਾਂਗ ਖੜ੍ਹੇ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਨੇ ਵਰਦੀ ਪਹਿਨਣ ਦੇ ਅਸਲ ਫਰਜ਼ ਅਤੇ ਹਿੰਮਤ ਦੀ ਮਿਸਾਲ ਪੇਸ਼ ਕੀਤੀ ਹੈ। ਬਾਦਲ ਪਰਿਵਾਰ ਵਲੋਂ ਇੰਸਪੈਕਟਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਗਈ।

ਇਸ ਤੋਂ ਇਲਾਵਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਯਸ਼ੋਸਾਈ ਹਸਪਤਾਲ ਦੇ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦਾ ਵੀ ਇਲਾਜ ਅਤੇ ਅਣਥੱਕ ਸੇਵਾਵਾਂ ਲਈ ਵਿਸ਼ੇਸ਼ ਧੰਨਵਾਦ ਕੀਤਾ।

ਪਿਛਲੀ ਖ਼ਬਰ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਹੋਈ ਫਾਇਰਿੰਗ ਬਹੁਤ ਹੀ ਦੁੱਖਦਾਇਕ- ਕੁਲਦੀਪ ਸਿੰਘ ਧਾਲੀਵਾ... ਅਗਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ