15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਵਲੋਂ 11 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

ਚੰਡੀਗੜ੍ਹ, 14 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ....

ਅਜੀਤ ਡੈਸਕ 14-08-2026

ਹਜ਼ੂਰ ਸਾਹਿਬ/ਹਲਵਾਰਾ, 14 ਅਗਸਤ (ਮਨਦੀਪ ਸਿੰਘ ਉੱਭੀ)- 14 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਹਮਲੇ ਨਾਲ ਸਬੰਧਤ ਜਾਣਕਾਰੀ ਅਤੇ ਹੋਰ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਨੂੰ ਉਸ ਦੇ ਜੱਦੀ ਇਲਾਕੇ ਪੂਣੇ ਸਮੇਤ ਹੋਰ ਵੱਖ-ਵੱਖ ਸਥਾਨਾਂ ’ਤੇ ਲਿਜਾ ਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਵਲੋਂ ਹਮਲੇ ਨਾਲ ਜੁੜੇ ਹੋਰ ਪੱਖਾਂ ਅਤੇ ਮੁਲਜ਼ਮ ਦੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਉੱਧਰ, ਹਮਲੇ ਦੌਰਾਨ ਜ਼ਖਮੀ ਹੋਏ ਪੁਲਿਸ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਡੀ.ਐਸ.ਪੀ. ਨਾਂਦੇੜ ਬੇਂਦਰੇ ਅਨੁਸਾਰ ਇੰਸਪੈਕਟਰ ਅਜੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਦੀ ਦੇਖ-ਰੇਖ ਹੇਠ ਕੀਤੀ ਜਾ ਰਹੀ ਹੈ। ਇਸ ਦੌਰਾਨ ਹਮਲੇ ਵਿਚ ਮੁਲਜ਼ਮ ਵਲੋਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਹਮਲੇ ਦੇ ਕਾਰਨਾਂ ਅਤੇ ਹੋਰ ਸੰਭਾਵਿਤ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਨੇ "ਹਰ ਘਰ ਤਿਰੰਗਾ" ਮੁਹਿੰਮ ਤਹਿਤ ਜ਼ੀਰਕਪੁਰ 'ਚ ਜਗਾਈ ਦੇਸ਼ ਭਗਤੀ ਦੀ ਅਲਖ ਅਗਲੀ ਖ਼ਬਰ ਔਰਤਾਂ ਨੇ ਹਰ ਖੇਤਰ ਵਿਚ ਪ੍ਰਾਪਤ ਕੀਤੀ ਵੱਡੀ ਸਫ਼ਲਤਾ- ਡਾ. ਗੁਰਪ੍ਰੀਤ ਕੌਰ ਮਾਨ